ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਮੁਹਿੰਮ ਤਹਿਤ
ਅੱਜ ਵਿਧਾਨ ਸਭਾ ਹਲਕਾ 20-ਅਟਾਰੀ (ਐਸ.ਸੀ) ਦੇ ਬੂਥ ਨੰਬਰ 101 ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਸਤਪਾਲ ਸਿੰਘ ਵੱਲੋਂ ਇੱਕ ਵਿਲੱਖਣ ਉਦਾਹਰਨ ਪੇਸ਼ ਕਰਦਿਆਂ ਜੁੜਵੇਂ ਭਰਾਵਾਂ ਸੋਹਣਾ ਸਿੰਘ ਅਤੇ ਮੋਹਣਾ ਸਿੰਘ ਦੇ ਘਰ ਪਹੁੰਚ ਕੇ ਗਣਨਾ ਫਾਰਮ ਵੰਡੇ ਗਏ।
ਪਿੰਗਲਵਾੜਾ ਅੰਮ੍ਰਿਤਸਰ ਵਿੱਚ ਇਹ ਦੋਵੇਂ ਭਰਾ ਜੁੜਵਾਂ ਹੋਣ ਦੇ ਬਾਵਜ਼ੂਦ ਵੱਖ-ਵੱਖ ਯੋਗ ਵੋਟਰ ਵਜੋਂ ਰਜਿਸਟਰਡ ਹਨ।ਬੀ.ਐਲ.ਓ ਵੱਲੋਂ ਉਨ੍ਹਾਂ ਦੀ ਪਛਾਣ ਦੀ ਤਸਦੀਕ ਕਰਦਿਆਂ ਜਨਮ ਮਿਤੀ, ਪਰਿਵਾਰਕ ਵੇਰਵੇ, ਰਿਸ਼ਤੇ, ਮੌਜ਼ੂਦਾ ਪਤੇ ਅਤੇ ਹੋਰ ਲੋੜੀਂਦੀ ਜਾਣਕਾਰੀ ਦੀ ਜਾਂਚ ਕੀਤੀ ਗਈ ਅਤੇ ਪ੍ਰੀ-ਫਿਲਡ ਗਣਨਾ ਫਾਰਮ ਉਨ੍ਹਾਂ ਨੂੰ ਸੌਂਪੇ ਗਏ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀ ਐਸ.ਆਈ.ਆਰ-2026 ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸ਼ੁੱਧ, ਪਾਰਦਰਸ਼ੀ ਤੇ ਭਰੋਸੇਯੋਗ ਬਣਾਉਣਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ 2134 ਬੀ.ਐਲ.ਓਜ਼ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਜਾਂ ਦੁਹਰਾਈ ਐਂਟਰੀ ਨੂੰ ਦੂਰ ਕੀਤਾ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ -2026 ਤਹਿਤ ਘਰ-ਘਰ ਤਸਦੀਕ, ਦਿਵਿਆਂਗ (ਪੀ.ਡਬਲਿਊ.ਡੀ) ਵੋਟਰਾਂ ਅਤੇ ਸੀਨੀਅਰ ਨਾਗਰਿਕਾਂ ਲਈ ਵਿਸ਼ੇਸ਼ ਸਹੂਲਤਾਂ, ਮੋਬਾਈਲ ਐਪਾਂ ਰਾਹੀਂ ਸੋਧ ਅਤੇ ਰਜਿਸਟ੍ਰੇਸ਼ਨ ਦੀ ਸਹੂਲਤ ਅਤੇ ਜਨਮ-ਮੌਤ ਦੇ ਰਿਕਾਰਡਾਂ ਨਾਲ ਵੋਟਰ ਸੂਚੀਆਂ ਮਿਲਾਣ ਵਰਗੇ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਅਪਡੇਟ ਬਣਾਇਆ ਜਾ ਸਕੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media