Monday, August 24, 2026

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।
ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਲੁਕਾਈ ਨੂੰ ਅਕਾਲ ਪੁਰਖ ਦੀ ਭਗਤੀ ਲਈ ਪ੍ਰੇਰਿਆ। ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਆਖਿਆ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …