Monday, August 24, 2026

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮਗਰੋਂ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸੰਗਤਾਂ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।ਵੱਖ-ਵੱਖ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਸਾਂਝਾ ਕੀਤਾ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਅਤੇ ਸੰਗਤਾਂ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ

ਅੰੰਮ੍ਰਿਤਸਰ, 23 ਅਗਸਤ (ਜਗਸੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ …