Thursday, July 2, 2026

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਹਲਕਾ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ -ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ।ਧੂਰੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ ਬਟਨ ਦਬਾ ਕੇ ਪੰਜਾਬ ਦੀਆਂ ਲੱਖਾਂ ਭੈਣਾਂ ਦੇ ਖਾਤਿਆਂ ਵਿੱਚ ਸਕੀਮ ਦੀ ਰਾਸ਼ੀ ਟਰਾਂਸਫਰ ਕੀਤੀ।ਇਸ ਇਤਿਹਾਸਕ ਫੈਸਲੇ ਨੂੰ ਲੈ ਕੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਜੋਸ਼ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਭਾਵੇਂ ਉਹ ਖੁਦ ਮੁੱਖ ਮੰਤਰੀ ਮਾਨ ਨਾਲ ਧੂਰੀ ਵਿਖੇ ਕਰਵਾਏ ਗਏ ਮੁੱਖ ਸਮਾਗਮ ਵਿੱਚ ਹਾਜ਼ਰ ਸਨ, ਪਰ ਉਨ੍ਹਾਂ ਦੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਖੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਮਾਵਾਂ ਅਤੇ ਭੈਣਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਸਕੀਮ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਖੁਸ਼ੀ ਮਨਾਈ।
ਮੀਡੀਆ ਨਾਲ ਗੱਲਬਾਤ ਦੌਰਾਨ ਹਲਕੇ ਦੀਆਂ ਭੈਣਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।ਭੈਣਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਧੀਆਂ ਦਾ ਸਿਰ ਉੱਚਾ ਕਰ ਦਿੱਤਾ ਹੈ ਅਤੇ ਇਹ ਸਰਕਾਰ ਸਾਡੇ ਧੀ-ਪੁੱਤ ਵਾਂਗ ਹਰ ਸੁੱਖ-ਦੁੱਖ ਵਿੱਚ ਸਾਡੇ ਨਾਲ ਖੜ੍ਹੀ ਹੈ।
ਵਿਧਾਇਕਾ ਜੀਵਨਜੋਤ ਕੌਰ ਨੇ ਹਲਕੇ ਦੀਆਂ ਸਾਰੀਆਂ ਭੈਣਾਂ ਦਾ ਪ੍ਰੋਗਰਾਮ ਵਿੱਚ ਪਹੁੰਚਣ `ਤੇ ਸਿਰ ਝੁਕਾ ਕੇ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ।ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “ਅੱਜ ਪ੍ਰੋਗਰਾਮ ਦੌਰਾਨ ਕਈ ਭੈਣਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਹੋ ਚੁੱਕੇ ਹਨ, ਪਰ ਜਿਨ੍ਹਾਂ ਭੈਣਾਂ ਦੇ ਖਾਤੇ ਵਿੱਚ ਅਜੇ ਰਾਸ਼ੀ ਨਹੀਂ ਆਈ, ਉਨ੍ਹਾਂ ਨੂੰ ਬਿਲਕੱਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਬੈਂਕਿੰਗ ਅਤੇ ਤਕਨੀਕੀ ਪ੍ਰਕਿਰਿਆ ਕਰਕੇ ਥੋੜ੍ਹਾ ਸਮਾਂ ਲੱਗ ਰਿਹਾ ਹੈ, ਬਹੁਤ ਜਲਦ ਸਾਰੀਆਂ ਯੋਗ ਭੈਣਾਂ ਦੇ ਖਾਤਿਆਂ ਵਿੱਚ ਵੀ ਪੈਸੇ ਆ ਜਾਣਗੇ।”

Check Also

ਨਗਰ ਨਿਗਮ ਵੱਲੋਂ ਮਜੀਠਾ ਰੋਡ ’ਤੇ ਸਾਂਝੀ ਇਨਫੋਰਸਮੈਂਟ ਮੁਹਿੰਮ, ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ, ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ 1 ਜੁਲਾਈ 2026 ਦੀ ਰਾਤ …