Saturday, August 22, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਯੁੱਕਤ ਵੱਖ-ਵੱਖ ਵਿਭਾਗਾਂ ਦੇ ਨਵੇਂ ਮੁਖੀਆਂ ਨੇ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅਕਾਦਮਿਕ ਵਿਭਾਗਾਂ ਦੇ ਮੁਖੀਆਂ ਦੀ ਨਿਯੁੱਕਤੀ ਕੀਤੀ ਗਈ ਹੈ।ਇਹਨਾਂ ਨਵ-ਨਿਯੁੱਕਤ ਮੁਖੀਆਂ ਨੇ ਅੱਜ ਵਿਭਾਗ ਵਿਖੇ ਆਪਣਾ ਅਹੁੱਦਾ ਸੰਭਾਲ ਲਿਆ।
ਰਜਿਸਟਰਾਰ ਡਾ. ਕੇ.ਐਸ ਚਾਹਲ ਨੇ ਦੱਸਿਆ ਕਿ ਡਾ. ਸਤਵਿੰਦਰ ਜੀਤ ਕੌਰ ਨੂੰ ਬੋਟੈਨਿਕਲ ਐਂਡ ਇਨਵਾਇਰਨਮੈਂਟਲ ਸਾਇੰਸਿਜ਼ ਵਿਭਾਗ, ਡਾ. ਸਮਨੀਤ ਕੌਰ ਨੂੰ ਅੰਗਰੇਜ਼ੀ ਵਿਭਾਗ, ਡਾ. ਸਰਬਜੀਤ ਕੌਰ ਨੂੰ ਫਾਰਮਾਸਿਊਟੀਕਲ ਸਾਇੰਸਿਜ਼ ਵਿਭਾਗ, ਡਾ. ਸਤਨਾਮ ਸਿੰਘ ਨੂੰ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਡਾ. ਸੁਨੀਲ ਨੂੰ ਹਿੰਦੀ ਵਿਭਾਗ ਦਾ ਮੁਖੀ ਨਿਯੁੱਕਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਡਾ. ਬੂਟਾ ਸਿੰਘ ਨੂੰ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜ਼ਨਲ ਕੈਂਪਸ ਜਲੰਧਰ ਦਾ ਮੁਖੀ ਨਿਯੁੱਕਤ ਕੀਤਾ ਗਿਆ ਹੈ।
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਨਵ-ਨਿਯੁਕਤ ਵਿਭਾਗ ਮੁਖੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਵਿਭਾਗ ਅਕਾਦਮਿਕ ਉਨਤੀ, ਖੋਜ਼ ਅਤੇ ਨਵੀਨਤਾ ਦੇ ਖੇਤਰ ਵਿੱਚ ਹੋਰ ਉਚਾਈਆਂ ਹਾਸਲ ਕਰਨਗੇ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …