Friday, July 3, 2026

ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ

ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 5 ਜੁਲਾਈ ਤੱਕ ਚੱਲ ਰਹੀਂ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋਂ ਬੈਨਰਜੀ, ਪ੍ਰੀਤਪਾਲ ਰੁਪਾਣਾ ਅਤੇ ਗੁਲਜ਼ਾਰ ਕਬੀਰ ਖ਼ਾਨ ਬੱਚਿਆਂ ਨੂੰ ਰੰਗਮੰਚ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਦੇ ਰਹੇ ਹਨ।ਇਸ ਰੰਗਮੰਚ ਕਾਰਜ਼ਾਲਾ ਵਿੱਚ ਪੰਜਾਬ, ਹਰਿਆਣਾ, ਦਿੱਲੀ, ਉਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਹੋਰਨਾਂ ਸ੍ਰਬਿਆਂ ਤੋਂ ਆਏ ਵਿਦਿਆਰਥੀ ਰੰਗਮੰਚ ਦੀ ਸਿੱਖਿਆ ਪ੍ਰਾਪਤ ਕਰ ਰਹੇ ਹਨ।ਰੰਗਮੰਚ ਕਾਰਜਸ਼ਾਲਾ ਵਿੱਚ ਵਿਦਿਆਰਥੀਆਂ ਵੱੱਲੋਂ ਤਿਆਰ ਕਰਵਾਏ ਗਏ ਨਾਟਕ ‘ਪੰਜ ਰੋਜ਼ਾ’ ਨਾਟ ਉਤਸਵ ਦੇ ਦੂਜੇ ਦਿਨ ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਨਾਟਕ ‘ਕੁਦੇਸਣ’ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਮੰਚਣ ਕੀਤਾ ਗਿਆ।
ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਬਰਾੜ ਨੇ ਇਹ ਨਾਟਕ 1992 ਵਿੱਚ ਉਨ੍ਹਾਂ ਦੀ ਵਿਸ਼ੇਸ਼ ਬੇਨਤੀ ’ਤੇ ਲਿਖਿਆ ਸੀ। ਭਾਵੇਂ ਇਸਦੇ ਸੈਂਕੜੇ ਸ਼ੋਅ ਹੋ ਚੁੱਕੇ ਹਨ, ਅਤੇ ਉਨ੍ਹਾਂ ਨੇ ਖੁਦ ਭਾਰਤ ਅਤੇ ਵਿਦੇਸ਼ਾਂ ਵਿੱਚ 100 ਸ਼ੋਅ ਕੀਤੇ ਹਨ, ਪਰ ਅੱਜ ਦੇ ਨਾਟਕ ਦਾ ਵਿਸ਼ਾ ਗਰੀਬ ਰਾਜਾਂ ਤੋਂ ਔਰਤਾਂ ਦੀ ਤਸਕਰੀ ਅਤੇ ਸਮਾਜ ਵਿੱਚ ਉਨ੍ਹਾਂ ਦੀ ਤਰਸਯੋਗ ਹਾਲਤ ਹੈ।ਮਰਦ-ਪ੍ਰਧਾਨ ਸਮਾਜ ਵਿੱਚ, ਇੱਕ ਔਰਤ ਵੰਸ਼ ਨੂੰ ਜਾਰੀ ਰੱਖਣ ਲਈ ਸਿਰਫ਼ ਬੱਚੇ ਪੈਦਾ ਕਰਨ ਵਾਲੀ ਮਸ਼ੀਨ ਹੈ।ਕਲਾਕਾਰਾਂ ਨੇ ਇਸ ਪਹਿਲੂ ਨੂੰ ਬਹੁਤ ਹੀ ਭਾਵੁਕ ਢੰਗ ਨਾਲ ਪੇਸ਼ ਕੀਤਾ ਹੈ।ਦਮਦਾਰ ਅਦਾਕਾਰੀ ਪੇਸ਼ ਕਰਨ ਵਾਲੇ ਕਲਾਕਾਰਾਂ ਵਿੱਚ ਗੁਰਲੀਨ ਕੌਰ, ਜਸਵੰਤ ਸਿੰਘ, ਸਾਜਨ ਕੋਹਿਨੂਰ, ਗੁਰਦਿੱਤ ਪਾਲ, ਕੁਲਬੀਰ ਸਿੰਘ, ਹਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਇੰਦਰਜੀਤ ਸਿੰਘ, ਡੌਲੀ ਸੱਦਲ, ਨਵਜੀਤ ਕੌਰ ਅਤੇ ਆਕਾਸ਼ ਸ਼ਾਮਲ ਸਨ।ਸੰਗੀਤ ਕੁਸ਼ਾਗਰ ਕਾਲੀਆ ਦੁਆਰਾ ਸੀ, ਜਿਸਦੇ ਬੋਲ ਡਾ. ਸ਼ਹਿਰਯਾਰ ਦੁਆਰਾ ਲਿਖੇ ਗਏ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਯੁੱਕਤ ਵੱਖ-ਵੱਖ ਵਿਭਾਗਾਂ ਦੇ ਨਵੇਂ ਮੁਖੀਆਂ ਨੇ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅਕਾਦਮਿਕ ਵਿਭਾਗਾਂ …