ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਨਾਗਰਿਕ ਸਹੂਲਤਾਂ ਨਾਲ ਸੰਬੰਧਤ ਸਮੱਸਿਆਵਾਂ
ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ।ਮੀਟਿੰਗ ਦੀ ਪ੍ਰਧਾਨਗੀ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕੀਤੀ।ਮੇਅਰ ਜਤਿੰਦਰ ਸਿੰਘ ਭਾਟੀਆ, ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ, ਮੈਂਬਰ ਰਾਹਿਲ ਖੰਨਾ, ਸੰਜੀਵ ਕੁਮਾਰ, ਕਪਿਲ ਚੱਢਾ, ਸ਼ੀਤਲ ਜੁਨੇਜਾ ਸਮੇਤ ਹੋਰ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਮੁਖੀ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਅਤੇ ਨਗਰ ਨਿਗਮ ਦੇ ਐਸ.ਡੀ.ਓ ਪੱਧਰ ਤੱਕ ਦੇ ਸਮੂਹ ਸ਼ਾਖਾ ਮੁਖੀ ਹਾਜ਼ਰ ਸਨ।
ਇਹ ਮੀਟਿੰਗ ਇਸ ਮੀਟਿੰਗ ਦਾ ਉਦੇਸ਼ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣਾ ਹੈ।ਸਰਕਾਰ ਵੱਲੋਂ ਇੱਕ ਸਮਰਪਿਤ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਵਪਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸੰਬੰਧਤ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਦਰਜ਼ ਕਰਵਾ ਸਕਦੇ ਹਨ।
ਮੀਟਿੰਗ ਦੌਰਾਨ ਹਲਕਾ-ਵਾਰ ਪ੍ਰਾਪਤ ਸ਼ਿਕਾਇਤਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੇ-ਆਪਣੇ ਇਲਾਕਿਆਂ ਵਿੱਚ ਸਫ਼ਾਈ, ਸੜਕਾਂ, ਸਟਰੀਟ ਲਾਈਟਾਂ, ਸੀਵਰੇਜ, ਨਾਜਾਇਜ਼ ਕਬਜ਼ੇ, ਠੋਸ ਕੂੜਾ ਪ੍ਰਬੰਧਨ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਸਬੰਧਤ ਮੁੱਦੇ ਉਠਾਏ।
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਕਮਿਸ਼ਨਰ ਨੇ ਇਹ ਵੀ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂਬੱਧ ਨਿਪਟਾਰਾ ਕੀਤਾ ਜਾਵੇ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਸਰਕਾਰੀ ਪੋਰਟਲ ਅਤੇ ਮੀਟਿੰਗ ਦੌਰਾਨ ਪ੍ਰਾਪਤ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ।
ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਮਿਸ਼ਨਰ ਸ਼ੇਰਗਿੱਲ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।ਉਨ੍ਹਾਂ ਵਪਾਰਕ ਅਦਾਰਿਆਂ ਨੂੰ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਨਗਰ ਨਿਗਮ ਦੇ “ਕੂੜਾ-ਮੁਕਤ ਅੰਮ੍ਰਿਤਸਰ” ਅਭਿਆਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਉਨ੍ਹਾਂ ਵਪਾਰੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ, ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡਸਟਬਿਨ ਰੱਖਣ ਅਤੇ ਵਿਗਿਆਨਕ ਕੂੜਾ ਪ੍ਰਬੰਧਨ ਵਿੱਚ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਯੁੱਕਤ ਵੱਖ-ਵੱਖ ਵਿਭਾਗਾਂ ਦੇ ਨਵੇਂ ਮੁਖੀਆਂ ਨੇ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅਕਾਦਮਿਕ ਵਿਭਾਗਾਂ …
Punjab Post Daily Online Newspaper & Print Media