ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ
ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ।ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁੱਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ।
ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜ਼ਟ ਰੱਖਿਆ ਹੈ।
ਉਨ੍ਹਾਂ ਦੱਸਿਆ ਕਿ ਬੁੱਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਹੈ।ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Check Also
ਮਾਨ ਸਰਕਾਰ ਨੇ ਇਸਤਰੀਆਂ ਨੂੰ 1000-1500 ਦੀ ਆਖਰੀ ਗਾਰੰਟੀ ਵੀ ਪੂਰੀ ਕੀਤੀ – ਸੰਧੂ
ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਅਤੇ …
Punjab Post Daily Online Newspaper & Print Media