ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐਸ.ਆਈ.ਆਰ-2026) ਮੁਹਿੰਮ ਤਹਿਤ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਘਰ-ਘਰ ਜਾ ਕੇ ਕੀਤੀ ਜਾ ਰਹੀ ਇਸ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਹਰੇਕ ਵੋਟਰ ਦੇ ਘਰ ਜਾ ਕੇ ਇਨਿਊਮੇਰੇਸ਼ਨ ਫਾਰਮ ਵੰਡ ਰਹੇ ਹਨ, ਉਨ੍ਹਾਂ ਨੂੰ ਭਰਨ ਵਿੱਚ ਸਹਾਇਤਾ ਕਰ ਰਹੇ ਹਨ ਅਤੇ ਭਰੇ ਹੋਏ ਫਾਰਮ ਇਕੱਠੇ ਕਰ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਜਿਹੜੇ ਕਰਮਚਾਰੀ ਪੰਜਾਬ ਵਿੱਚ ਵੋਟਰ ਵਜੋਂ ਰਜਿਸਟਰਡ ਹਨ, ਉਹ ਆਪਣੇ ਸਬੰਧਤ ਬੂਥ ਦੇ ਨਾਲ ਸੰਪਰਕ ਕਰਕੇ ਇਨਿਊਮੇਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ “ਕੋਈ ਵੀ ਯੋਗ ਵੋਟਰ ਨਾ ਰਹਿ ਜਾਵੇ” ਦੇ ਉਦੇਸ਼ ਨੂੰ ਸਫਲਤਾਪੂਰਵਕ ਹਾਸਲ ਕਰਨ ਵਿੱਚ ਮਦਦ ਮਿਲੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media