Tuesday, July 7, 2026

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਚੇਅਰਮੈਨ ਰਿੰਟੂ ਨੇ ਸਿਟੀ ਐਨਕਲੇਵ ਮਜੀਠਾ ਰੋਡ ਵਿੱਚ ਨਵੇਂ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ।ਉਨ੍ਹਾਂ ਨੇ ਵਾਰਡ ਨੰਬਰ 15 ਦੇ ਗੁਰੂ ਨਾਨਕ ਨਗਰ ਵਿੱਚ ਬੰਦ ਸੀਵਰੇਜ਼ ਦੀ ਸਮੱਸਿਆ ਦਾ ਮੌਕੇ `ਤੇ ਹੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਮੁੱਖ ਤਰਜ਼ੀਹ ਹੈ।
ਚੇਅਰਮੈਨ ਰਿੰੰਟੂ ਨੇ ਜੋਸ਼ੀ ਕਲੋਨੀ ਵਿੱਚ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਕੰਮ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰਨ ਦੀ ਕੋਸ਼ਿਸ਼ ਕਰਦੇ ਹਨ, ਤਾਂ ਜੋ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਚੰਗਾ ਅਤੇ ਠੋਸ ਕੰਮ ਮਿਲ ਸਕੇ।ਉਨ੍ਹਾਂ ਅੱਗੇ ਕਿਹਾ ਕਿ ਉਤਰੀ ਵਿਧਾਨ ਸਭਾ ਹਲਕੇ ਵਿੱਚ ਬਾਕੀ ਰਹਿੰਦੇ ਸਾਰੇ ਪ੍ਰੀਮਿਕਸ ਸੜਕ ਨਿਰਮਾਣ ਨੂੰ ਆਉਣ ਵਾਲੇ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਤੱਕ ਪਹੁੰਚ ਕਰ ਰਹੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰ ਰਹੇ ਹਨ।
ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਅਤੇ ਚੋਣ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ `ਮਾਵਾਂ-ਧੀਆਂ ਸਤਿਕਾਰ ਯੋਜਨਾ` ਤਹਿਤ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਸਨਮਾਨ ਰਾਸ਼ੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ, ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

 

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਦੋ-ਰੋਜ਼ਾ `ਸਮਰੱਥਾ ਨਿਰਮਾਣ ਪ੍ਰੋਗਰਾਮ` ਸੰਪਨ

ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …