ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚ
ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਬੱਚਿਆਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਲਏ ਗਏ ਧਾਰਮਿਕ ਪੇਪਰ ’ਚ ਹਿੱਸਾ ਲੈਂਦਿਆਂ ਵਧੀਆ ਨੰਬਰ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਇਮਤਿਹਾਨ ’ਚ ਬੱਚਿਆਂ ਨੇ ਚੰਗੇ ਨੰਬਰ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ 60 ਬੱਚਿਆਂ ਵੱਲੋਂ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਵੀ ਕੀਤੇ ਗਏ।
ਇਸ ਮੌਕੇ ਪ੍ਰਿੰ: ਨਾਗਪਾਲ ਨੇ ਸੁਪਰਵਾਈਜਰ ਰਣਜੀਤ ਸਿੰਘ ਨਾਲ ਮਿਲ ਕੇ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media