Friday, September 11, 2026

ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 10 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਰੋਸ ਮਾਰਚ- ਧਾਮੀ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) -ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿੱਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ।ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਰੋਸ ਜਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕਰੇਗੀ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …