ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰਬਰ 73 ਦੇ ਝਬਾਲ ਰੋਡ `ਤੇ ਪੰਨੂ ਡੇਅਰੀ ਦੇ
ਨਾਲ ਲੱਗਦੇ ਪ੍ਰੀਮਿਕਸ ਸੜਕ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ। ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ਼ ਤੇਜ਼ੀ ਨਾਲ ਅੱਗੇ ਵਧ ਰਹੇ ਹਨ।ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕੋਈ ਵੀ ਵਿਕਾਸ ਕਾਰਜ਼ ਅਧੂਰਾ ਨਹੀਂ ਛੱਡਿਆ ਜਾਵੇਗਾ।
ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਕਿਸੇ ਵੀ ਵਿਕਾਸ ਪ੍ਰੋਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਇਸ ਲਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀ ਚਾਰ-ਰੇਡੀਅਲ ਸੜਕ `ਤੇ ਕੰਮ ਚੱਲ ਰਿਹਾ ਹੈ।ਇਸ ਤੋਂ ਇਲਾਵਾ ਖਾਪੜਖੇੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਵਧਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਵਨ ਸਿਟੀ ਵਨ ਆਪਰੇਟਰ ਪ੍ਰੋਜੈਕਟ ਤਹਿਤ ਸੀਵਰੇਜ ਦੀ ਗਾਰ ਕੱਢਣੀ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ “ਲੋਕ ਮਿਲਾਨੀ” ਕਰਵਾਈ ਜਾ ਰਹੀ ਹੈ।ਇਨ੍ਹਾਂ ਸਕੀਮਾਂ ਦੇ ਲਾਭਾਂ ਨੂੰ ਜਨਤਾ ਤੱਕ ਵੀ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਕਿ `ਮਾਵਾਂ-ਧੀਆਂ ਸਤਿਕਾਰ ਯੋਜਨਾ` ਤਹਿਤ ਔਰਤਾਂ ਨੂੰ ਦਿੱਤੇ ਜਾ ਰਹੇ ਮਾਣਭੱਤੇ ਨੂੰ ਪੰਜਾਬ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਸਮਰਥਨ ਅਤੇ ਸਕਾਰਾਤਮਕ ਫੀਡਬੈਕ ਮਿਲਿਆ ਹੈ।
ਇਸ ਮੌਕੇ ਗੁਰਦਾਸ ਸਿੰਘ, ਕਵਲ ਪੰਨੂ, ਲੱਖਾ ਡੀ.ਜੇ, ਸੰਦੀਪ ਸਿੰਘ, ਸਾਜਨ ਕੁਮਾਰ, ਮਿੰਟੂ ਸੰਧੂ, ਬਿੰਦਾ ਪੰਨੂ ਅਤੇ ਵੱਡੀ ਗਿਣਤੀ ‘ਚ ਸਥਾਨਕ ਨਿਵਾਸੀ ਮੌਜ਼ੂਦ ਸਨ।
Punjab Post Daily Online Newspaper & Print Media