Sunday, July 12, 2026

ਨਗਰ ਨਿਗਮ ਨੇ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ

ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਐਸਟੇਟ ਵਿਭਾਗ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ (ਡੀ.ਸੀ) ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰੰਮ ਚਲਾਈ ਗਈ।ਸਕੱਤਰ-ਕਮ-ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਐਸਟੇਟ ਵਿਭਾਗ ਦੀ ਟੀਮ ਨੇ ਹਿੱਸਾ ਲਿਆ।ਮੁਹਿੰਮ ਦੌਰਾਨ ਸੜਕਾਂ, ਗਲੀਆਂ ਅਤੇ ਫੁੱਟਪਾਥਾਂ ’ਤੇ ਨਾਜਾਇਜ਼ ਤੌਰ ’ਤੇ ਕਬਜ਼ਾ ਕਰਕੇ ਬੈਠੇ ਕਈ ਰੇਹੜੀ-ਫੜੀ ਵਾਲਿਆਂ ਨੂੰ ਹਟਾਇਆ ਗਿਆ, ਜੋ ਆਮ ਲੋਕਾਂ ਦੀ ਆਵਾਜਾਈ ਅਤੇ ਟ੍ਰੈਫਿਕ ਵਿੱਚ ਰੁਕਾਵਟ ਪੈਦਾ ਕਰ ਰਹੇ ਸਨ।ਡੀ.ਸੀ ਨਿਵਾਸ ਦੇ ਬਾਹਰ ਲਗਾਈਆਂ ਗਈਆਂ ਗੈਰਕਾਨੂੰਨੀ ਕੈਨੋਪੀਆਂ, ਸ਼ੈਡ ਅਤੇ ਅਸਥਾਈ ਢਾਂਚਿਆਂ ਨੂੰ ਵੀ ਹਟਾ ਕੇ ਸਾਮਾਨ ਜ਼ਬਤ ਕਰ ਲਿਆ ਗਿਆ।
ਨਗਰ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਦੀ ਨਾਜਾਇਜ਼ ਕਬਜ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਹੈ ਅਤੇ ਸਰਕਾਰੀ ਥਾਵਾਂ ’ਤੇ ਕਿਸੇ ਵੀ ਕਿਸਮ ਦਾ ਗੈਰਕਾਨੂੰਨੀ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੜਕਾਂ ਅਤੇ ਫੁੱਟਪਾਥ ਆਮ ਲੋਕਾਂ ਦੀ ਸੁਵਿਧਾ ਲਈ ਹਨ ਅਤੇ ਇਨ੍ਹਾਂ ’ਤੇ ਰੁਕਾਵਟ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕਿਹਾ ਕਿ ਕਬਜ਼ਾਕਾਰਾਂ ਨੂੰ ਪਹਿਲਾਂ ਵੀ ਕਈ ਵਾਰ ਚੇਤਾਵਨੀ ਦਿੱਤੀ ਜਾ ਚੁੱਕੀ ਹੈ, ਪਰ ਇਸ ਦੇ ਬਾਵਜ਼ੂਦ ਉਲੰਘਣਾਵਾਂ ਜਾਰੀ ਹਨ।ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼ਹਿਰ ਦੇ ਸਾਰੇ ਜ਼ੋਨਾਂ ਵਿੱਚ ਨਿਯਮਿਤ ਤੌਰ ’ਤੇ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਜਾਂਦੀ ਰਹੇਗੀ।ਨਿਗਮ ਨੇ ਇਹ ਵੀ ਸਪੱਸ਼ਟ ਕੀਤਾ ਕਿ ਐਂਟੀ-ਇਨਕਰੋਚਮੈਂਟ ਮੁਹਿੰਮ ਦੌਰਾਨ ਜ਼ਬਤ ਕੀਤਾ ਗਿਆ ਸਾਮਾਨ ਵਾਪਸ ਨਹੀਂ ਕੀਤਾ ਜਾਵੇਗਾ ਅਤੇ ਦੁਬਾਰਾ ਉਲੰਘਣਾ ਕਰਨ ਵਾਲਿਆਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Check Also

ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਕੇਟੀ:ਕਲਾ ਮਿਊਜ਼ੀਅਮ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ।ਇਸ ਸਮਾਗਮ …