Tuesday, July 14, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜੁਲਾਈ ਨੂੰ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ 15 ਜੁਲਾਈ 2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ ਅੰਮ੍ਰਿਤਸਰ ਡਾ. ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।
ਡਿਪਟੀ ਡਾਇਰੈਕਟਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਸਵੇਰੇ 10:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫ਼ਤਰ ਕਚਹਿਰੀ ਚੌਂਕ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਫਲਿਪਕਾਰਟ, ਡੀ-ਮਾਰਟ, ਡੀ.ਐਚ.ਐਫ.ਐਲ, ਸਪੈਕਟਰਮ ਅਤੇ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਸਮੇਤ ਨਾਮੀ ਅਦਾਰੇ ਭਾਗ ਲੈਣਗੇ।ਇਨ੍ਹਾਂ ਸੰਸਥਾਵਾਂ ਵੱਲੋਂ ਪਿਕਰ/ਪੈਕਰ, ਗੋਦਾਮ ਅਸਿਸਟੈਂਟ, ਬਿਲਿੰਗ ਐਗਜ਼ੀਕਿਊਟਿਵ, ਸਾਬਕਾ ਫੌਜੀ ਅਤੇ ਅਧਿਆਪਕਾਂ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ 10ਵੀਂ, 12ਵੀਂ, ਡਿਪਲੋਮਾ, ਗ੍ਰੈਜੂਏਸ਼ਨ, ਈ.ਟੀ.ਟੀ, ਐਨ.ਟੀ.ਟੀ ਅਤੇ ਬੀ.ਐਡ ਯੋਗਤਾ ਵਾਲੇ ਲੜਕੇ ਅਤੇ ਲੜਕੀਆਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਵਿਦਿਅਕ ਯੋਗਤਾ ਸਬੰਧੀ ਅਸਲ ਸਰਟੀਫਿਕੇਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ 15 ਜੁਲਾਈ 2026 ਨੂੰ ਸਵੇਰੇ 10:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਉਮੀਦਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 99157-89068 `ਤੇ ਸੰਪਰਕ ਕਰ ਸਕਦੇ ਹਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …