Tuesday, July 14, 2026

ਡੀ.ਏ.ਵੀ ਪਬਲਿਕ ਪ੍ਰਿੰਸੀਪਲ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੈਸ਼ਨਲ ਪ੍ਰਿੰਸੀਪਲਜ਼ ਐਵਾਰਡ 2026 ਨਾਲ ਸਨਮਾਨਿਤ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੂੰ ਬੀਤੇ ਦਿਨੀ ਚੰਡੀਗੜ੍ਹ ਵਿਖੇ ਆਯੋਜਿਤ ਐਜੂਕੇਸ਼ਨ ਐਕਸੀਲੈਂਸ ਕਾਂਕਲੇਵ ਦੌਰਾਨ ਵੱਕਾਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੈਸ਼ਨਲ ਪ੍ਰਿੰਸੀਪਲਜ਼ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਅਤੇ ਚੇਅਰਮੈਨ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੀ ਦੂਰਦਰਸ਼ੀ ਅਗਵਾਈ ਅਤੇ ਵੀ.ਕੇ ਚੋਪੜਾ ਡਾਇਰੈਕਟਰ (ਪਬਲਿਕ ਸਕੂਲਜ਼) ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੀ ਯੋਗ ਰਹਿਨੁਮਾਈ ਹੇਠ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਪ੍ਰਤੀਕ ਹੈ।
ਇਹ ਰਾਸ਼ਟਰੀ ਸਨਮਾਨ ਡਾ. ਪੱਲਵੀ ਸੇਠੀ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀ ਦੂਰਅੰਦੇਸ਼ ਲੀਡਰਸ਼ਿਪ, ਅਟੱਲ ਸਮਰਪਣ ਅਤੇ ਸ਼ਲਾਘਾਯੋਗ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।ਇਹ ਪੁਰਸਕਾਰ ਅਕਾਦਮਿਕ ਉਤਕ੍ਰਿਸ਼ਟਤਾ ਪ੍ਰਤੀ ਉਨ੍ਹਾਂ ਦੀ ਨਿਰੰਤਰ ਲਗਨ, ਵਿਦਿਆਰਥੀਆਂ ਵਿੱਚ ਗਿਆਨ, ਸੰਸਕਾਰ ਅਤੇ ਜ਼ਰੂਰੀ ਜੀਵਨ-ਕੌਸ਼ਲਾਂ ਦਾ ਵਿਕਾਸ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਸਨਮਾਨ ਕਰਦਾ ਹੈ।ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਈ ਵਿੱਚ ਸਫਲਤਾ ਹਾਸਲ ਕਰਨ ਲਈ, ਸਗੋਂ ਆਤਮਵਿਸ਼ਵਾਸੀ, ਜਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ।ਸ੍ਰੀਮਤੀ ਸਵੀਨ ਪੁਰੀ ਮੈਨੇਜਰ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਨੇ ਡਾ. ਪੱਲਵੀ ਸੇਠੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ।
ਆਪਣੇ ਵਿਚਾਰ ਪ੍ਰਗਟ ਕਰਦਿਆਂ ਪ੍ਰਿੰ. ਡਾ. ਪੱਲਵੀ ਸੇਠੀ ਨੇ ਇਹ ਸਨਮਾਨ ਸਮੂਹ ਡੀ.ਏ.ਵੀ ਪਰਿਵਾਰ ਨੂੰ ਸਮਰਪਿਤ ਕੀਤਾ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …