ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ `ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ
ਰਵੀਜ਼ਨ (ਐਸ.ਆਈ.ਆਰ)-2026 ਲਈ ਸੋਧਿਆ ਹੋਇਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜ਼ਾਏ 3 ਅਗਸਤ 2026 ਤੱਕ ਕੀਤੀ ਜਾਵੇਗੀ।
ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਦਲਵਿੰਦਰਜੀਤ ਸਿੰਘ ਨੇ ਜਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ ਜਾਂ ਇਤਰਾਜ਼ ਹੋਵੇ ਤਾਂ ਉਹ ਨਿਰਧਾਰਤ ਸਮੇਂ ਦੌਰਾਨ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ ਰਾਹੀਂ ਜ਼ਰੂਰ ਦਰਜ਼ ਕਰਵਾਉਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media