Tuesday, November 24, 2026

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ।ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਨਿਡਰਤਾ ਅਤੇ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਨੇ ਜੁਲਮ ਅੱਗੇ ਝੁੱਕਣ ਦੀ ਬਜ਼ਾਏ ਸਿੱਖ ਸਿਧਾਂਤ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਿੱਤੀ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਸਰੂਪ ਵਿੱਚ ਪ੍ਰਪੱਕ ਰਹਿਣ।
ਇਸ ਮੌਕੇ ਸ੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪਟਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਜਸਬੀਰ ਸਿੰਘ, ਮੀਤ ਮੈਨੇਜਰ ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …