ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ ਵੱਲੋਂ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ
ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ `ਤੇ ਵਧਾਈ ਦਿੱਤੀ।ਉਨ੍ਹਾਂ ਨਾਲ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਜਰਨੈਲ ਸਿੰਘ ਢੋਟ, ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ਼ ਸਤਨਾਮ ਸਿੰਘ ਮਠਾਰੂ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜ਼ੂਦ ਸਨ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ ਇੱਕ ਸਮਰਪਿਤ, ਮਿਹਨਤੀ ਅਤੇ ਪਾਰਟੀ ਦੇ ਪੁਰਾਣੇ ਵਰਕਰ ਹਨ।ਪਾਰਟੀ ਨੇ ਉਨ੍ਹਾਂ ਦੀ ਲੰਬੇ ਸਮੇਂ ਦੀ ਨਿਸ਼ਠਾ, ਮਿਹਨਤ ਅਤੇ ਲੋਕ ਸੇਵਾ ਨੂੰ ਦੇਖਦਿਆਂ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪੀ ਹੈ।ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਧੰਜ਼ਲ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਵੇਗਾ।ਇਸ ਦੌਰਾਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਉਨ੍ਹਾਂ `ਤੇ ਪ੍ਰਗਟਾਏ ਗਏ ਵਿਸ਼ਵਾਸ਼ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media