ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਲੋਕ ਸਭਾ ਹਲਕਾ ਇੰਚਾਰਜ਼ ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਮਹਾ ਸਿੰਘ ਗੇਟ ਵਿਖੇ ਸੁਧੀਰ ਦੇਵਗਣ ਦੇ ਰਾਸ਼ਨ ਡੀਪੂ ‘ਤੇ ਪੰਜਾਬ ਸਰਕਾਰ
ਵੱਲੋਂ ਲੋੜਵੰਦ ਅਤੇ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਲਈ ਰਾਸ਼ਨ ਕਿੱਟਾਂ ਵੰਡਣ ਦਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਲਾਭਪਾਤਰੀ ਪਰਿਵਾਰਾਂ ਨੇ ਹਾਜ਼ਰੀ ਲਗਵਾਈ ਅਤੇ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਭ ਪ੍ਰਾਪਤ ਕੀਤਾ।ਰਾਸ਼ਨ ਕਿੱਟਾਂ ਵਿੱਚ ਆਟਾ, ਚੌਲ, ਦਾਲਾਂ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਖਾਣ-ਪੀਣ ਵਾਲੀਆਂ ਵਸਤਾਂ ਸ਼ਾਮਲ ਸਨ।ਜਰਨੈਲ ਸਿੰਘ ਢੋਟ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਸਰਕਾਰੀ ਸਹੂਲਤਾਂ ਅਤੇ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ।
ਉਨ੍ਹਾਂ ਨੇ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਰਾਸ਼ਨ ਕਿੱਟਾਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ।ਇਸ ਨਾਲ ਨਾ ਸਿਰਫ਼ ਪਰਿਵਾਰਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਮਦਦ ਮਿਲਦੀ ਹੈ, ਸਗੋਂ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਵੀ ਹੋਰ ਮਜ਼ਬੂਤ ਹੁੰਦਾ ਹੈ।ਸਮਾਗਮ ਦੌਰਾਨ ਸਥਾਨਕ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਵੀ ਵੱਡੀ ਗਿਣਤੀ ‘ਚ ਮੌਜ਼ੂਦ ਰਹੇ।ਪੂਰਾ ਪ੍ਰੋਗਰਾਮ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਸੰਪਨ ਹੋਇਆ।
ਇਸ ਮੌਕੇ ਮਯੰਕ ਦੇਵਗਨ, ਨਰਿੰਦਰ ਪਾਲ ਸਿੰਘ, ਅਜਿੰਦਰ ਕੁਮਾਰ ਬੱਤਰਾ, ਗੁਰਸੇਵਕ ਸਿੰਘ ਬਰਾੜ ਵੀ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media