Monday, July 20, 2026

ਗੁਰਦੁਆਰਾ ਕਰਤਾਰਪੁਰ ਦਾ ਲਾਂਘਾ ਤੁਰੰਤ ਖੋਹਲੇ ਭਾਰਤ ਸਰਕਾਰ – ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਸੰਗਤਾਂ ਦੀ ਮੰਗ ਬਾਰੇ ਬੋਲਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਸ ਧਾਰਮਿਕ ਭਾਵਨਾ ਨੂੰ ਸਰਕਾਰਾਂ ਸੰਵੇਦਨਸ਼ੀਲਤਾ ਨਾਲ ਲੈਣ।ਉਨ੍ਹਾਂ ਕਿਹਾ ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤੀਕ ਸੰਗਤਾਂ ਇਸ ਲਾਂਘੇ ਲਈ ਅਰਦਾਸਾਂ ਕਰਦੀਆਂ ਆ ਰਹੀਆਂ ਹਨ, ਕੇਂਦਰ ਸਰਕਾਰ ਵੱਲੋਂ ਆਪਰੇਸ਼ਨ ਸੰਧੂਰ ਸਮੇਂ ਗੁ: ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਸੀ।ਹੁਣ ਭਾਰਤ ਸਰਕਾਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਦੇਰੀ ਕੀਤਿਆਂ ਤੁਰੰਤ ਖੋਲ੍ਹ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸੰਗਤਾਂ ਦੀ ਮੰਗ ਨੂੰ ਪਾਕਿਸਤਾਨ ਤੇ ਹਿੰਦੋਸਤਾਨ ਦੀਆਂ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਗੁ: ਕਰਤਾਰਪੁਰ ਸਾਹਿਬ ਦਾ ਵੀ ਲਾਂਘਾ ਖੁੱਲਵਾਉਣ ਦੇ ਯਤਨ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ 703 ਏ.ਏ ਦਾ ਨਾਮ ਬਦਲ ਕੇ ਸ੍ਰੀ ਗੁਰੂ ਨਾਨਕ ਮਾਰਗ ਹੋਣ ਦੀ ਖਬਰ ਸੀ।ਪਰ ਅੱਜ ਤੀਕ ਇਸ ਮਾਰਗ ਤੇ ਗੁਰੂ ਨਾਨਕ ਸਾਹਿਬ ਦੇ ਨਾਮ ਦਾ ਕੋਈ ਨਿਸ਼ਾਨ, ਹਵਾਲਾ, ਮੀਲ ਪੱਥਰ ਕੋਈ ਬੋਰਡ ਆਦਿ ਨਹੀਂ ਮਿਲਦਾ।ਇਸ ਮਾਰਗ ਤੇ ਛੇਤੀਂ ਤੋ ਛੇਤੀ ਬੋਰਡ ਆਦਿ ਲਾਏ ਜਾਣ।

Check Also

ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਲੋਕ ਸਭਾ ਹਲਕਾ ਇੰਚਾਰਜ਼ ਜਰਨੈਲ ਸਿੰਘ ਢੋਟ ਦੀ ਅਗਵਾਈ …