ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਐਸ.ਐਮ.ਐਲ ਮਹਿੰਦਰਾ ਕੰਪਨੀ ਦੇ ਕਾਰਜ਼ਕਾਰੀ ਚੇਅਰਮੈਨ ਵਿਨੋਦ ਕੁਮਾਰ ਸਹਾਏ ਸਮੇਤ ਕੰਪਨੀ ਦੇ ਵਫ਼ਦ ਨੇ
ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੰਪਨੀ ਦੇ ਚੇਅਰਮੈਨ ਅਤੇ ਵਫ਼ਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਮੇਜਰ ਸਿੰਘ ਅਤੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਉਂਦੀਆਂ ਹਨ।ਅੱਜ ਮਹਿੰਦਰਾ ਕੰਪਨੀ ਦੇ ਉੱਚ ਪੱਧਰੀ ਵਫ਼ਦ ਦੇ ਮੈਂਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ ਅਤੇ ਇਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੇਵਾ ਕਾਰਜ਼ਾਂ ਲਈ ਇੱਕ ਟਰੱਕ ਦੇਣ ਦੀ ਇੱਛਾ ਪ੍ਰਗਟਾਈ ਗਈ ਹੈ, ਜਿਸ ਦਾ ਉਹ ਸਤਿਕਾਰ ਕਰਦੇ ਹਨ।
ਇਸੇ ਦੌਰਾਨ ਐਸ.ਐਮ.ਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਵਿਨੋਦ ਕੁਮਾਰ ਸਹਾਏ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂ ਪੁੱਜਦੇ ਹਨ ਅਤੇ ਅੱਜ ਕੰਪਨੀ ਦੇ ਵਫ਼ਦ ਸਮੇਤ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਉਹ ਵਡਭਾਗਾ ਸਮਝਦੇ ਹਨ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਹਿਯੋਗ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਸਤਨਾਮ ਸਿੰਘ, ਐਸ.ਐਮ.ਐਲ ਮਹਿੰਦਰਾ ਕੰਪਨੀ ਦੇ ਚੇਅਰਮੈਨ ਵਿਨੋਦ ਕੁਮਾਰ ਸਹਾਏ, ਡਾਇਰੈਕਟਰ ਚੰਦਰਾ ਸੇਖਰ ਵਰਮਾ, ਰਵੀ ਵੈਂਕਟਰਮਨ, ਸੀ.ਐਫ.ਓ ਮਾਨਸਵਿੰਨੀ ਗੋਇਲ, ਰਿਤੇਸ਼ ਅਗਰਵਾਲ, ਪਟਵਾਰਧਨ ਪੁਸ਼ਕਰ, ਪ੍ਰਸ਼ਾਂਤ ਕੁਮਾਰ, ਸੰਦੀਪ ਚੰਦਨਾ, ਵਿਕਾਸ ਸ਼ਰਮਾ, ਮਨਿੰਦਰ ਗਰੇਵਾਲ, ਪ੍ਰਵੇਸ਼ ਮਦਾਨ ਤੇ ਜੈਦੀਪ ਮਲਹੋਤਰਾ ਸਮੇਤ ਹੋਰ ਮੌਜ਼ੂਦ ਸਨ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media