Wednesday, July 22, 2026

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਬੰਗਲਾ ਬਸਤੀ ਵਿੱਚ ਕੌਂਸਲਰ ਕੋਮਲ ਸ਼ਾਹ, ਤਾਹਿਰ ਸ਼ਾਹ ਅਤੇ ਬਾਬਾ ਸਲੀਮ ਦੁਆਰਾ ਆਯੋਜਿਤ ‘ਲੋਕ ਮਿਲਨੀ’ ਪ੍ਰੋਗਰਾਮ ਵਿੱਚ ਹਿੱਸਾ ਲਿਆ।ਡਾ. ਗੁਪਤਾ ਨੇ ਪ੍ਰੋਗਰਾਮ ਦੌਰਾਨ ਮੌਜ਼ੂਦ ਸੈਂਕੜੇ ਲੋਕਾਂ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।ਪਹਿਲਾਂ ਸਰਕਾਰ ਬਣਨ `ਤੇ, ਇਸ ਨੇ ਦੋ ਮਹੀਨਿਆਂ ਲਈ ਪੰਜਾਬ ਦੇ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣਾ ਸ਼ੁਰੂ ਕਰ ਦਿੱਤਾ, ਜਿਸ ਦੇ ਨਤੀਜੇ ਵਜੋਂ ਪੰਜਾਬ ਦੇ 90 ਫੀਸਦ ਘਰਾਂ ਲਈ ਬਿਜਲੀ ਦੇ ਬਿੱਲ ਜ਼ੀਰੋ ਹੋ ਗਏ।
ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕ ਅਤੇ ਸੁਧਾਰੇ ਗਏ ਸਕੂਲ ਸ਼ੂਰੂ ਕੀਤੇ ਹਨ।ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਜਾਰੀ ਹੈ ਅਤੇ ਇਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਦਾ ਲੋਕਾਂ ਨੂੰ ਲਾਭ ਹੋ ਰਿਹਾ ਹੈ।ਤਾਹਿਰ ਸ਼ਾਹ ਕੌਂਸਲਰ ਦੇ ਪਤੀ ਅਤੇ ਬਾਬਾ ਸਲੀਮ ਨੇ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਪੰਜਾਬ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਵਿਧਾਇਕ ਡਾ. ਅਜੈ ਗੁਪਤਾ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਧੰਨਵਾਦ ਕੀਤਾ।ਵਿਧਾਇਕ ਡਾ. ਗੁਪਤਾ ਨੇ ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

Check Also

ਖੇਤੀਬਾੜੀ ਵਿਭਾਗ ਵੱਲੋਂ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ …