ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ
ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਪ੍ਰਤੀ ਸਮਰਪਿਤ ਸ਼ਖ਼ਸੀਅਤ ਸਨ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸਿੱਖ ਪੰਥ ਦੀ ਸੇਵਾ ਲਈ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਦੇ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰਾਂ ਨੇ ਵੀ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media