ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ
ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ।ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਥੇ ਸੰਬੋਧਨ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ।ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ `ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਣਾ ਹੈ।ਡਾ. ਨਿੱਝਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ, ਆਮ ਆਦਮੀ ਪਾਰਟੀ ਯੂਥ ਵਿੰਗ ਦੇ ਇੰਚਾਰਜ਼ ਸੰਦੀਪ ਸਿੰਘ, ਸਿੱਖਿਆ ਵਿੰਗ ਅੰਮ੍ਰਿਤਸਰ ਦੇ ਇੰਚਾਰਜ਼ ਜਸਕਰਨਦੀਪ ਸਿੰਘ, ਵਾਰਡ ਨੰਬਰ 42 ਦੇ ਇੰਚਾਰਜ਼ ਸ਼ੇਰੇ ਪੰਜਾਬ ਸਿੰਘ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਓ.ਐਸ.ਡੀ ਮਨਪ੍ਰੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media