ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ ਪਿੰਗਲਵਾੜਾ ਸੰਸਥਾ ਦੇ
ਬਾਨੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਦੇ ਵਿਚਾਰ-ਵਟਾਂਦਰੇ ਲਈ ਪਿੰਗਲਵਾੜਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸਲਾਹਾਕਾਰ ਕਮੇਟੀ ਦੀ ਮੀਟਿੰਗ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਅਤੇ ਪਿੰਗਲਵਾੜਾ ਸੋਸਾਇਟੀ ਦੇ ਮੈਂਬਰਾਂ ਦੀ ਰਹਿਨੁਮਾਈ ਹੇਠ ਹੋਈ।ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ 3 ਤੋਂ 5 ਅਗਸਤ 2026 ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ।ਉਨ੍ਹਾਂ ਪਿੰਗਲਵਾੜੇ ਦੇ ਸਾਰੇ ਵਿੱਦਿਅਕ ਅਦਾਰਿਆਂ ਦਾ ਸਾਲਾਨਾ ਪ੍ਰੋਗਰਾਮ, ਪਿੰਗਲਵਾੜਾ ਮਰੀਜ਼ਾਂ ਦੀਆਂ ਕਲਾ ਕਿਰਤਾਂ ਦੀ ਪ੍ਰਦਰਸ਼ਨੀ, ਖੂਨਦਾਨ ਕੈਂਪ ਅਤੇ ਮੁੱਖ ਸਮਾਗਮ ਬਰਸੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸਾਰੀ ਸੰਗਤ ਨੂੰ ਬਰਸੀ ਦੇ ਸਾਰੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਅਪੀਲ ਕੀਤੀ।
ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਪਿੰਗਲਵਾੜਾ, ਮੁਖਤਾਰ ਸਿੰਘ ਗੋਰਾਇਆ ਆਨਰੇਰੀ ਸਕੱਤਰ, ਯੋਗੇਸ਼ ਸੂਰੀ ਮੁੱਖ ਪ੍ਰਸ਼ਾਸਕ, ਰਜਿੰਦਰ ਸਿੰਘ ਪ੍ਰਸ਼ਾਸਕ ਮਾਨਾਂਵਾਲਾ, ਤਿਲਕ ਰਾਜ ਜਨਰਲ ਮੈਨੇਜਰ, ਬੀਬੀ ਰਾਜਵਿੰਦਰ ਕੌਰ ਬਾਜਵਾ, ਹਰਪਾਲ ਸਿੰਘ ਸੰਧੂ ਕੇਅਰ-ਟੇਕਰ, ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਦਲਵਿੰਦਰ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ, ਗੁਰੂ ਰਾਮਦਾਸ ਬਲੱਡ-ਡੋਨੇਸ਼ਨ ਸੇਵਾ ਸੋਸਾਇਟੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ‘ਚ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ …
Punjab Post Daily Online Newspaper & Print Media