ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵੱਲੋਂ ਗੁਰੂ
ਨਾਨਕ ਦੇਵ ਯੂਨੀਵਰਸਿਟੀ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੇ ਚੈਕ ਸੌਂਪੇ।ਇਸ ਸਬੰਧੀ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਦੇ ਕਾਰਜ਼ਕਾਰੀ ਨਿਰਦੇਸ਼ਕ ਗੁਰਬੀਰ ਸਿੰਘ ਬਰਾੜ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਜ਼ੀਫ਼ਿਆਂ ਦੇ ਚੈਕ ਪ੍ਰਦਾਨ ਕੀਤੇ।ਇਹ ਵਜ਼ੀਫ਼ੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪ੍ਰਦਾਨ ਕੀਤੇ ਗਏ ਹਨ।ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਤੇ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਹੋਣਹਾਰ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਕੀਤੀ ਜਾ ਰਹੀ ਸਹਾਇਤਾ ਬਹੁਤ ਮਹੱਤਵਪੂਰਨ ਹੈ।ਉਪ-ਕੁਲਪਤੀ ਨੇ ਕਿਹਾ ਕਿ ਯੂਨੀਵਰਸਿਟੀ ਹਮੇਸ਼ਾਂ ਵਿਦਿਆਰਥੀਆਂ ਦੀ ਉੱਤਮਤਾ ਅਤੇ ਸਰਵਪੱਖੀ ਵਿਕਾਸ ਨੂੰ ਲਈ ਵਚਨਬੱਧ ਰਹੀ ਹੈ।
ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਮਿਤ ਸ਼ਰਮਾ, ਵਿਸ਼ਵਪ੍ਰੀਤ ਸਿੰਘ, ਗੁਰਕੀਰਤ ਸਿੰਘ, ਕੋਮਲਪ੍ਰੀਤ ਕੌਰ, ਹਰਮਨਬੀਰ ਕੌਰ, ਕੋਮਲ, ਸਮੀਤ ਕੌਰ, ਕੋਮਲਬੀਰ ਕੌਰ ਅਤੇ ਅਗਮਪ੍ਰੀਤ ਸਿੰਘ ਸ਼ਾਮਲ ਹਨ। ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਐਚ.ਐਸ ਸੈਣੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਕਾਦਮਿਕ ਵਾਤਾਵਰਣ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।ਰਜਿਸਟਰਾਰ ਪ੍ਰੋ. ਕੇ.ਐਸ ਚਾਹਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਇਸ ਮੌਕੇ ਡੀਨ, ਵਿਭਾਗਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ‘ਚ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ …
Punjab Post Daily Online Newspaper & Print Media