Tuesday, September 15, 2026

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ (ਸੀ.ਈ.ਓ) ਮਿਸ ਦੀਪਤੀ ਉਪਲ ਆਈ.ਏ.ਐਸ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਨਾਲ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਅਤੇ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਦੀ ਵਿਸਥਾਰਤ ਸਮੀਖਿਆ ਕੀਤੀ।ਮੀਟਿੰਗ ਦਾ ਮੁੱਖ ਉਦਸ਼ ਸਾਰੇ ਵਿਕਾਸ ਕਾਰਜ਼ ਨਿਰਧਾਰਤ ਸਮੇਂ ਅੰਦਰ ਉਚ ਗੁਣਵੱਤਾ ਨਾਲ ਮੁਕੰਮਲ ਕਰਨਾ ਅਤੇ ਸਾਰੀਆਂ ਕਾਰਜ਼ਕਾਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ ਸੀ।
ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਵਾਟਰ ਟਰੀਟਮੈਂਟ ਪਲਾਂਟ (ਡਬਲਯੂ.ਟੀ.ਪੀ) ਪ੍ਰੋਜੈਕਟ, ਸਿਹਤ ਸ਼ਾਖਾ ਜੀ.ਆਈ.ਐਸ ਸਰਵੇ ਪ੍ਰੋਜੈਕਟ, ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆ ਰਹੀਆਂ ਏਜੰਸੀਆਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਵਾਟਰ ਟਰੀਟਮੈਂਟ ਪਲਾਂਟ (ਡਬਲਯ.ਟੀ.ਪੀ) ਪ੍ਰੋਜੈਕਟ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ।ਦੀਪਤੀ ਉਪਲ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਬਹੁਤ ਮਹੱਤਵਪੂਰਨ ਹੈ।
ਸੀ.ਈ.ਓ ਨੇ ਜੀ.ਆਈ.ਐਸ ਸਰਵੇ ਪ੍ਰੋਜੈਕਟ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦਾ ਸਰਵੇ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।ਸ਼ਹਿਰ ਦੀ ਸਫ਼ਾਈ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਸੀ.ਈ.ਓ ਨੇ ਸਫ਼ਾਈ ਵਾਹਨਾਂ ਦੀ ਤਾਇਨਾਤੀ, ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਅਤੇ ਠੋਸ ਕਚਰਾ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਸੀਵਰੇਜ਼ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਗਈ। ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਨਾਲ ਆਪਸੀ ਤਾਲਮੇਲ ਬਣਾ ਕੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ।ਦੀਪਤੀ ਉੱਪਲ ਨੇ ਕਿਹਾ ਕਿ ਜਨਤਕ ਧਨ ਦੀ ਸੁਚੱਜੀ ਵਰਤੋਂ ਕਰਦਿਆਂ ਲੋਕਾਂ ਨੂੰ ਟਿਕਾਊ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …