Thursday, July 30, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤਿ ਜ਼ਿਲ੍ਹਾ ਅੰਮ੍ਰਤਿਸਰ ‘ਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰੰਮ ਤੇਜ਼ੀ ਨਾਲ ਜਾਰੀ ਹੈ।ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਉੱਪਰ ਬੁਟੇ ਲਗਾਏ ਜਾ ਰਹੇ ਹਨ।
ਡਿਪਟੀ ਕਮਸ਼ਿਨਰ ਨੇ ਦੱਸਿਆ ਕਿ 650ਵੇਂ ਪ੍ਰਕਾਸ਼ ਉਤਸਵ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਾਰੇ ਵਿਭਾਗ ਮਿਲ ਕੇ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਇਹ ਪੌਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸ਼ਾਮਲਾਟ ਜ਼ਮੀਨਾਂ, ਸ਼ਹਿਰੀ ਪਾਰਕਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ, ਸਰਕਾਰੀ ਦਫ਼ਤਰਾਂ, ਹਸਪਤਾਲਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਵਿਭਾਗ ਜਾਂ ਸੰਸਥਾ ਨੂੰ ਪੌਦੇ ਦਿੱੱਤੇ ਜਾਣਗੇ, ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਦੀ ਜ਼ਿੰਮਵਾਰੀ ਵੀ ਉਸੇ ਵਿਭਾਗ ਜਾਂ ਸੰਸਥਾ ਦੀ ਹੋਵੇਗੀ।
ਉਨ੍ਹਾਂ ਸਕੂਲੀ ਵਿਦਿਆਰਥੀਆਂ, ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਆਮ ਲੋਕਾਂ ਨੂੰ ਇਸ ਵਾਤਾਵਰਣ ਪੱਖੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਕਰਨ ਦਾ ਸੰਕਲਪ ਲਵੇ।
ਡਿਪਟੀ ਕਮਸ਼ਿਨਰ ਨੇ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜ ਅਨੁਸਾਰ ਪੌਦੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

Check Also

ਪੀ.ਐਸ.ਟੀ.ਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ- ਅਨਿਲ ਠਾਕੁਰ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) –  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ …