ਅੰਮ੍ਰਿਤਸਰ, 1 ਅਗਸਤ ((ਪਂਜਾਬ ਪੋਸਟ ਬਿਊਰੋ) – ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ
ਹੇਠ ਜ਼ਿਲ੍ਹੇ ਦੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਠੋਸ ਕੂੜਾ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਬਣਾਉਣ ਲਈ ਠੋਸ ਕੂੜੇ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਘਰ-ਘਰ ਤੋਂ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਵੇਸਟ ਅਤੇ ਖਤਰਨਾਕ ਰਹਿੰਦ-ਖੂੰਹਦ ਨੂੰ ਵੱਖ-ਵੱਖ ਇਕੱਠਾ ਕੀਤਾ ਜਾਵੇ ਤਾਂ ਜੋ ਕੂੜੇ ਦਾ ਸੁਚੱਜਾ ਨਿਪਟਾਰਾ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕੀਤੀ ਜਾ ਸਕਦੀ ਹੈ, ਜੋ ਖੇਤੀਬਾੜੀ ਲਈ ਬਹੁਤ ਲਾਹੇਵੰਦ ਹੈ।ਉਨ੍ਹਾਂ ਸਰਪੰਚਾਂ, ਪੰਚਾਂ, ਪੰਚਾਇਤ ਸਕੱਤਰਾਂ, ਬੀ੍ਹਆਰ੍ਹਸੀ੍ਹ ਅਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ।
ਮੀਟਿੰਗ ਵਿੱਚ ਰਾਊਂਡ ਗਲਾਸ ਫਾਊਂਡੇਸ਼ਨ ਦੇ ਕੋਆਰਡੀਨੇਟਰ ਰੇਸ਼ਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕਈ ਪਿੰਡਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਅਤੇ ਉਸ ਦੇ ਵਿਗਿਆਨਕ ਪ੍ਰਬੰਧਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ 31 ਅਕਤੂਬਰ, 2026 ਤੱਕ ਜ਼ਿਲ੍ਹੇ ਦੇ 50 ਫੀਸਦੀ ਪਿੰਡਾਂ (430 ਪਿੰਡਾਂ) ਵਿੱਚ ਸੋਲਿਡ ਵੇਸਟ ਮੈਨੇਜਮੈਂਟ ਰਾਹੀਂ ਠੋਸ ਕੂੜੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਪ੍ਰਤੀਮਹਿੰਦਰ ਸਿੰਘ ਸਹੋਤਾ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਟਾਰੀ ਅਮਨਦੀਪ ਸ਼ਰਮਾ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵੇਰਕਾ ਬਿਕਰਮਜੀਤ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਰਸ਼ਾ ਛੀਨਾ ਸ੍ਰੀਮਤੀ ਕਿਰਨਦੀਪ ਕੌਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਜੀਠਾ ਅਮਨਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸੁਲੱਖਣ ਸਿੰਘ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਦੇ ਫੀਲਡ ਸਟਾਫ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media