Monday, August 3, 2026

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ।ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਬਾਰੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਜਲਦ ਵਿਚਾਰ ਕਰਕੇ ਫ਼ੈਸਲਾ ਲਿਆ ਜਾਵੇਗਾ।
ਅਨਿਲ ਠਾਕੁਰ ਨੇ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ।ਸੂਬਾ ਪੱਧਰ ‘ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ।
ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800  ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ੪੦ ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਵਾਇਆ ਗਿਆ ਹੈ।

Check Also

ਭਾਰਤ-ਮੱਧ ਏਸ਼ੀਆ ਆਰਥਿਕ ਸਾਂਝ ਨੂੰ ਨਵੀਂ ਦਿਸ਼ਾ ਦੇਵੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖੋਜ਼ ਰਿਪੋਰਟ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਅਤੇ ਮੱਧ ਏਸ਼ੀਆ ਦਰਮਿਆਨ ਆਰਥਿਕ ਸਬੰਧਾਂ ਨੂੰ …