ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੋਤ ਸਿੰਘ ਧੰਜ਼ਲ ਨੇ ਕਿਹਾ ਕਿ ਮੁੱਖ ਮੰਤਰੀ
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਵਿੱਤੀ ਸਾਲ 2026-27 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਵਿੱਚ ਘਸ਼ਠ ਇਕੱਠਾ ਕਰਨ ਵਿੱਚ 20 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੂਬੇ ਦੀ ਮਜ਼ਬੂਤ ਹੋ ਰਹੀ ਆਰਥਿਕਤਾ ਅਤੇ ਮਾਨ ਸਰਕਾਰ ਦੀਆਂ ਪਾਰਦਰਸ਼ੀ ਤੇ ਇਮਾਨਦਾਰ ਨੀਤੀਆਂ ਦਾ ਪ੍ਰਤੱਖ ਸਬੂਤ ਹੈ।ਧੰਜ਼ਲ ਨੇ ਦੱਸਿਆ ਕਿ ਇਸ ਸਾਲ ਪਹਿਲੇ ਚਾਰ ਮਹੀਨਿਆਂ ਵਿੱਚ 10447.9 ਕਰੋੜ ਇਕੱਠਾ ਹੋਇਆ ਹੈ, ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਅੰਕੜਾ 8708.48 ਕਰੋੜ ਸੀ।ਉਨ੍ਹਾਂ ਕਿਹਾ ਕਿ ਇਹ ਵਾਧਾ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਵਪਾਰਕ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ।
ਸਰਬਜੋਤ ਸਿੰਘ ਧੰਜਲ ਨੇ ਕਿਹਾ ਕਿ ਸਰਕਾਰ ਵੱਲੋਂ ਵਧੀ ਹੋਈ ਆਮਦਨ ਨੂੰ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਸੜਕਾਂ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਲੋਕ ਭਲਾਈ ਦੀਆਂ ਯੋਜਨਾਵਾਂ ‘ਤੇ ਖਰਚ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਲਾਭ ਪੰਜਾਬ ਦੇ ਹਰ ਵਰਗ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਦੇ ਆਪਣੇ ਵਾਅਦੇ ‘ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਵਚਨਬੱਧ ਹੈ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media