ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ
ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜ਼ਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਪਰਮਿੰਦਰ ਸਿੰਘ ਨੇ ਹਮੇਸ਼ਾਂ ਵੱਡਾ ਸਹਿਯੋਗ ਕੀਤਾ ਹੈ।ਉਨ੍ਹਾਂ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ।
ਪਰਮਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ।ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਗਗਨਦੀਪ ਸਿੰਘ ਤੇ ਹੋਰ ਹਾਜ਼ਰ ਸਨ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media