ਅੰਮਿਤਸਰ, 11 ਅਗਸਤ (ਜਗਦੀਪ ਸਿੰਘ) – ਦਿੱਲੀ ਦੇ ਐਲ.ਜੀ (ਲੈਫਟੀਨੈਂਟ ਗਵਰਨਰ) ਤੇ ਸੀਨੀਅਰ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਆਲ
ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੀ ਸ਼ਾਖਾ ਮਾਨਾਂਵਾਲਾ ਦਾ ਦੌਰਾ ਕੀਤਾ, ਜਿਥੇ ਪਹੁੰਚਣ ‘ਤੇ ਪਿੰਗਲਵਾੜਾ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਬੱਚਿਆਂ ਨੇ ਨਿੱਘਾ ਸਵਾਗਤ ਕੀਤਾ।
ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਦਿੱਲੀ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਨਾਲ ਘਿਰਿਆ ਹੋਇਆ ਹੈ, ਉਸ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਿੰਗਲਵਾੜਾ ਸੰਸਥਾ ਨਾਲ ਮਿਲ ਕੇ ਯਤਨ ਕੀਤੇ ਜਾਣ।ਡਾ. ਇੰਦਰਜੀਤ ਕੌਰ ਵੱਲੋਂ ਭਗਤ ਪੂਰਨ ਸਿੰਘ ਦੀ ਅਗਵਾਈ ਵਿੱਚ ਵਾਤਾਵਰਨ ਦੀ ਯੂਨੀਵਰਸਿਟੀ ਬਣਾਉਣ ਸਬੰਧੀ ਕਿਹਾ ਕਿ ਉਹ ਪਿੰਗਲਵਾੜਾ ਦੀ ਸੇਵਾ ਵਿੱਚ ਹਾਜ਼ਰ ਹਨ ਤੇ ਹਾਜ਼ਰ ਰਹਿਣਗੇ।
ਉਨ੍ਹਾਂ ਕਿਹਾ ਕਿ ਮੇਰਾ ਤੇ ਮੇਰੇ ਪਰਿਵਾਰ ਦਾ ਪਿੰਗਲਵਾੜਾ ਸੰਸਥਾ ਦੇ ਨਾਲ ਪੁਰਾਣਾ ਰਿਸ਼ਤਾ ਹੈ ਅਤੇ ਪਿੰਗਲਵਾੜਾ ਸੰਸਥਾ ਦੁਨੀਆਂ ਦੀ ਇੱਕ ਅਜਿਹੀ ਸੰਸਥਾ ਹੈ ਜਿਸਦੇ ਬਾਨੀ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਸੇਵਾ ਵਾਸਤੇ ਸਾਰਾ ਜੀਵਨ ਨਿਸ਼ਾਵਰ ਕੀਤਾ ਅਤੇ ਹੁਣ ਬੀਬੀ ਇੰਦਰਜੀਤ ਕੌਰ ਦੀ ਅਗਵਾਈ ਵਿੱਚ ਪਿੰਗਲਵਾੜਾ ਸੰਸਥਾ ਮਨੁੱਖਤਾ ਦੀ ਸੇਵਾ ਨਾਲ-ਨਾਲ ਸਰਬੱਤ ਦੇ ਭਲੇ ਲਈ ਵੱਡੇ ਕਾਰਜ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪਿੰਗਲਵਾੜਾ ਸੰਸਥਾ ਦੇ ਨਾਲ ਪਹਿਲਾਂ ਤੋਂ ਹੀ ਸਾਡੇ ਦੋ ਪ੍ਰੋਜੈਕਟ ਚੱਲ ਰਹੇ ਹਨ ਅਤੇ ਅਗਾਂਹ ਵੀ ਕੋਸ਼ਿਸ਼ ਹੋਵੇਗੀ ਕਿ ਪਿੰਗਲਵਾੜਾ ਸੰਸਥਾ ਦੇ ਨਾਲ ਰਲ ਕੇ ਸਮਾਜ ਤੇ ਭਲੇ ਲਈ ਹੋਰ ਵੀ ਕੰਮ ਕੀਤੇ ਜਾਣ।ਉਨ੍ਹਾਂ ਕਿਹਾ ਪਿੰਗਲਵਾੜਾ ਸੰਸਥਾ ਵੱਲੋਂ ਕੁਦਰਤੀ ਖੇਤੀ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਰਗੇ ਅਨੇਕਾਂ ਕੰਮ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਦਿੱਲੀ, ਜੋ ਕਿ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਨਾਲ ਘਿਰਿਆ ਹੋਇਆ ਹੈ, ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਿੰਗਲਵਾੜਾ ਸੰਸਥਾ ਨਾਲ ਮਿਲ ਕੇ ਯਤਨ ਕੀਤੇ ਜਾਣ।
ਡਾ. ਇੰਦਰਜੀਤ ਕੌਰ ਨੇ ਤਰਨਜੀਤ ਸਿੰਘ ਸੰਧੂ ਦਾ ਇਥੇ ਪਹੁੰਚਣ ‘ਤੇ ਧੰਨਵਾਦ ਕਰਦੇ ਆਖਿਆ ਕਿ ਉਹ ਪਿੱਛਲੇ ਲੰਬੇ ਸਮੇਂ ਤੋਂ ਪਿੰਗਲਵਾੜਾ ਸੰਸਥਾ ਨਾਲ ਜੁੜੇ ਹਨ ਅਤੇ ਪਿੰਗਲਵਾੜਾ ਸੰਸਥਾ ਲਈ ਕੰਮ ਕਰਨ ਦੀ ਉਹ ਹਮੇਸ਼ਾਂ ਤਤਪਰ ਰਹਿੰਦੇ ਹਨ।ਡਾ. ਇੰਦਰਜੀਤ ਕੌਰ ਨੇ ਤਰਨਜੀਤ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਐਸ.ਡੀ.ਐਮ ਅਲਕਾ ਕਾਲੀਆ, ਡਾ. ਜਗਦੀਪਕ ਸਿੰਘ, ਮਾਸਟਰ ਰਾਜਬੀਰ ਸਿੰਘ, ਡਾ. ਨਿਰਮਲ ਸਿੰਘ, ਡਾ. ਤੇਜਿੰਦਰਪਾਲ ਸਿੰਘ, ਤਿਲਕ ਰਾਜ, ਐਸ.ਪੀ ਬਲਰਾਜ ਸਿੰਘ, ਐਸ.ਐਸ.ਓ. ਹਰਚੰਦ ਸਿੰਘ ਸੰਧੂ ਆਦਿ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ …
Punjab Post Daily Online Newspaper & Print Media