ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਕਮਿਊਨਿਟੀ ਹੋਮ ਫਾਰ
ਮੈਂਟਲੀ ਰਿਟਾਰਡਿਡ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਅਸਿਸਟੈਂਟ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਤਿਉਹਾਰ ਦੌਰਾਨ ਗਰੁੱਪ ਡਾਂਸ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰ ਸਾਰੇ ਮਹਿਮਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਸਹਿਵਾਸਣਾਂ ਵੱਲੋਂ ਆਪਣੇ ਹੱਥੀਂ ਦੁਪੱਟਿਆਂ ‘ਤੇ ਗੋਟਾ-ਪੱਟੀ ਦਾ ਕੰਮ ਕਰਕੇ ਉਨ੍ਹਾਂ ਨੂੰ ਸੁੰਦਰ ਰੂਪ ਦਿੱਤਾ ਸਟੇਟ ਆਫਟਰ ਕੇਅਰ ਹੋਮ ਅਤੇ ਕਮਿਊਨਿਟੀ ਹੋਮ ਦੀਆਂ ਸਹਿਵਾਸਣਾਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਗਿਆ।ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਰੱਖੜੀਆਂ ਅਤੇ ਪੱਖੀਆਂ ਨੂੰ ਵੀ ਸੱਭਿਆਚਾਰਕ ਢੰਗ ਨਾਲ ਸਜਾਇਆ ਗਿਆ। ਵਿਸ਼ੇਸ਼ ਜ਼ਰੂਰਤਾਂ ਵਾਲੀਆਂ ਸਹਿਵਾਸਣਾਂ ਵੱਲੋਂ ਹੱਥੀਂ ਤਿਆਰ ਕੀਤੀ ਗਈ ਪੇਂਟਿੰਗ ਵੀ ਮੁੱਖ ਮਹਿਮਾਨ ਨੂੰ ਭੇਟ ਕੀਤੀ ਗਈ।
ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਸਹਿਵਾਸਣਾਂ ਨੂੰ ਸੈਨੇਟਰੀ ਪੈਡ ਅਤੇ ਖੀਰ-ਪੂੜੇ ਵੀ ਵੰਡੇ ਗਏ।ਮੁੱਖ ਮਹਿਮਾਨ ਸ੍ਰੀਮਤੀ ਪ੍ਰਗਤੀ ਸੇਠੀ ਨੇ ਸਹਿਵਾਸਣਾਂ ਵੱਲੋਂ ਪੇਸ਼ ਕੀਤੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਸੈਕਟਰੀ, ਰੈਡ ਕਰਾਸ; ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ; ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰੁਨਜੀਤ ਸਿੰਘ; ਜਗਤ ਜਯੋਤੀ ਵੈਲਫੇਅਰ ਸੁਸਾਇਟੀ ਦੇ ਮੈਂਬਰ; ਸੁਪਰਡੈਂਟ ਹੋਮਜ਼ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਸੰਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media