Wednesday, August 12, 2026

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਅੰਡਰ-੧੪ ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨਲ ਕਰਾਟੇ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਮੈਡਲਾਂ ਨੂੰ ਆਪਣੇ ਦਰਜ਼ ਕਰਵਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਉਪਲਬੱਧੀ ‘ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਵਚਨਬੱਧਤਾ, ਅਨੁਸ਼ਾਸਨ ਅਤੇ ਉੱਤਮਤਾ ਪ੍ਰਤੀ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਸਾਧਾਰਨ ਖੇਡ ਭਾਵਨਾ ਅਤੇ ਉੱਤਮਤਾ ਦੇ ਅਟੁੱਟ ਜਜ਼ਬੇ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਦੀ ਅਗਵਾਈ ਕਰਦੇ ਹੋਏ ਦੇਵਾਂਸ਼, ਰਿਸ਼ਭ ਸ਼ਰਮਾ ਅਤੇ ਰਿਆਂਸ਼ ਨੇ ਗੋਲਡ ਮੈਡਲ ਜਿੱਤੇ, ਜਦਕਿ ਸਫਲਤਾ ‘ਚ ਹੋਰ ਵਾਧਾ ਕਰਦੇ ਹੋਏ ਨਕਸ਼ ਸਾਬੀਖੀ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ।
ਪ੍ਰਿੰ: ਗਿੱਲ ਨੇ ਕਿਹਾ ਕਿ ਇਸ ਤੋਂ ਇਲਾਵਾ ਕਨਵ ਸ਼ਰਮਾ, ਮੁਹੰਮਦ ਫਰਹਾਨ ਸੁਲਤਾਨ ਅਤੇ ਅਰਮਾਨਦੀਪ ਸਿੰਘ ਨੇ ਜੋਸ਼ ਭਰੇ ਪ੍ਰਦਰਸ਼ਨ ਅਤੇ ਸ਼ਾਨਦਾਰ ਹੌਸਲੇ ਨਾਲ ਬਰੋਂਜ਼ ਮੈਡਲ ਜਿੱਤੇ। ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਸਮੂਹ ਵਿਦਿਆਰਥੀਆਂ ਨੇ ਸ਼ਾਨਦਾਰ ਤਕਨੀਕ, ਸੰਜ਼ਮ ਅਤੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਉਨ੍ਹਾਂ ਨੇ ਖੇਡਾਂ ਨਾਲ ਸਬੰਧਿਤ ਕੋਚਾਂ ਦੀ ਅਣਥੱਕ ਮਿਹਨਤ ਅਤੇ ਸਿਖਲਾਈ ਦੀ ਵੀ ਸ਼ਲਾਘਾ ਕੀਤੀ, ਜਿਸ ਨੇ ਵਿਦਿਆਰਥੀਆਂ ਦੀ ਸਫਲਤਾ ‘ਚ ਅਹਿਮ ਭੂਮਿਕਾ ਨਿਭਾਈ।ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ‘ਚ ਵੀ ਸਖ਼ਤ ਮਿਹਨਤ, ਨਿਮਰਤਾ ਅਤੇ ਦ੍ਰਿੜਤਾ ਨਾਲ ਹੋਰ ਵੱਡੇ ਮੁਕਾਮ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।

Check Also

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ …