Thursday, August 13, 2026

ਖਾਲਸਾ ਯੂਨੀਵਰਸਿਟੀ ਅਤੇ ਜੀ.ਐੱਸ.ਟੀ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਿਦਿਆਰਥੀਆਂ ਨੂੰ ਬਿਹਤਰ ਸਿਖਲਾਈ, ਵਿਹਾਰਕ ਤਜਰਬਾ, ਇੰਟਰਨਸ਼ਿਪ ਮੌਕੇ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਤਹਿਤ ਜੀ. ਐੱਸ.ਟੀਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਅੰਮ੍ਰਿਤਸਰ ਨਾਲ ਇੱਕ ਅਹਿਮ ਸਮਝੌਤਾ ਪੱਤਰ ‘ਤੇ ਦਸਤਖ਼ਤ ਕੀਤੇ ਗਏ।
ਇਸ ਸਮਝੌਤੇ ‘ਤੇ ਖਾਲਸਾ ਯੂਨੀਵਰਸਿਟੀ ਦੇ ਫ਼ੈਕਲਟੀ ਆਫ਼ ਲੀਗਲ ਸਾਇੰਸਿਜ਼ ਦੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਅਤੇ ਜੀ.ਐੱਸ.ਟੀ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਨੀਲ ਅਰੋੜਾ ਨੇ ਹਸਤਾਖਰ ਕੀਤੇ।ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਹਿਯੋਗ ਦਾ ਮੁੱਖ ਉਦੇਸ਼ ਕਾਨੂੰਨ ਦੇ ਵਿਦਿਆਰਥੀਆਂ ਨੂੰ ਗੁੱਡਜ਼ ਐਂਡ ਸਰਵਿਸਿਜ਼ ਟੈਕਸ, ਟੈਕਸੇਸ਼ਨ ਲਾਅ, ਕਾਨੂੰਨੀ ਪਾਲਣਾ ਅਤੇ ਇਸ ਨਾਲ ਸਬੰਧਿਤ ਪੇਸ਼ੇਵਰ ਖੇਤਰਾਂ ‘ਚ ਵਿਹਾਰਕ ਗਿਆਨ ਅਤੇ ਉਦਯੋਗ-ਮੁਖੀ ਹੁਨਰ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ।ਸਮਝੌਤੇ ਤਹਿਤ ਵਿਦਿਆਰਥੀਆਂ ਨੂੰ ਸਿਖਲਾਈ, ਇੰਟਰਨਸ਼ਿਪ ਅਤੇ ਪੇਸ਼ੇਵਰ ਖੇਤਰ ਨਾਲ ਜੁੜਨ ਲਈ ਵੱਖ-ਵੱਖ ਮੌਕੇ ਮੁਹੱਈਆ ਹੋਣਗੇ।
ਉਨ੍ਹਾਂ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਵਿਦਿਆਰਥੀਆਂ ਦੇ ਵਿਕਾਸ ਲਈ ਦਿੱਤੇ ਸਹਿਯੋਗ ਅਤੇ ਵਚਨਬੱਧਤਾ ਲਈ ਧੰਨਵਾਦ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਹ ਸਮਝੌਤਾ ਅਕਾਦਮਿਕ ਅਤੇ ਪੇਸ਼ੇਵਰ ਖੇਤਰ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕਰਨ, ਵਿਦਿਆਰਥੀਆਂ ਦੇ ਹੁਨਰ ਵਿਕਾਸ, ਸਿਖਲਾਈ ਅਤੇ ਉਨ੍ਹਾਂ ਲਈ ਕਰੀਅਰ ਦੇ ਵਧੇਰੇ ਮੌਕੇ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ।ਡਾ. ਗੁਨੀਸ਼ਾ ਸਲੂਜਾ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਸਕੂਲ ਆਫ਼ ਲਾਅ, ਖਾਲਸਾ ਯੂਨੀਵਰਸਿਟੀ ਅਤੇ ਡਾ. ਪਵਨਦੀਪ ਕੌਰ, ਅਸਿਸਟੈਂਟ ਪ੍ਰੋਫੈਸਰ ਅਤੇ ਪ੍ਰੋਗਰਾਮ ਕੋਆਰਡੀਨੇਟਰ ਵੀ ਮੌਜੂਦ ਸਨ।
ਇਸ ਮੌਕੇ ਐਸੋਸੀਏਸ਼ਨ ਵੱਲੋਂ ਮੀਤ ਪ੍ਰਧਾਨ ਐਡਵੋਕੇਟ ਇੰਦਰਪਾਲ ਸਿੰਘ, ਜਨਰਲ ਸਕੱਤਰ ਐਡਵੋਕੇਟ ਮੁਕੇਸ਼ ਵਰਮਾ ਅਤੇ ਜੁਆਇੰਟ ਸਕੱਤਰ ਐਡਵੋਕੇਟ ਸਯਮ ਕਪੂਰ ਨੇ ਸ਼ਿਰਕਤ ਕੀਤੀ।

Check Also

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ‘ਚ ਪਹਿਲਾ ਹਾਸਲ ਕੀਤਾ ਸਥਾਨ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ …