Saturday, October 3, 2026

ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਦੀ ਗ੍ਰਾਂਟ ਦੇ ਚੈੱਕ ਤਕਸੀਮ

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ।ਇਸ ਰਾਸ਼ੀ ਨਾਲ ਪਿੰਡਾਂ ਵਿੱਚ ਵੱਖ-ਵੱਖ ਬੁਨਿਆਦੀ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜ ਕਰਵਾਏ ਜਾਣਗੇ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਗ੍ਰਾਂਟ ਦੀ ਰਾਸ਼ੀ ਨਾਲ ਪਿੰਡਾਂ ਵਿੱਚ ਇੰਟਰਲਾਕਿੰਗ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਅਤੇ ਸੀਵਰੇਜ ਦੇ ਕੰਮ, ਖੇਡ ਮੈਦਾਨ, ਇਨਡੋਰ ਤੇ ਓਪਨ ਜਿੰਮ, ਆਂਗਣਵਾੜੀ ਕੇਂਦਰਾਂ ਦੀ ਉਸਾਰੀ, ਛੱਪੜਾਂ ਦੀ ਸਫ਼ਾਈ ਅਤੇ ਮੁਰੰਮਤ, ਪੰਚਾਇਤ ਘਰਾਂ ਅਤੇ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਉਸਾਰੀ, ਸਕੂਲਾਂ ਵਿੱਚ ਕਲਾਸ ਰੂਮ, ਸੋਲਰ ਲਾਈਟਾਂ, ਸੀਮੈਂਟ ਦੇ ਬੈਂਚ, ਧਰਮਸ਼ਾਲਾਵਾਂ, ਲਾਇਬ੍ਰੇਰੀਆਂ, ਪਾਰਕਾਂ, ਸ਼ਮਸ਼ਾਨਘਾਟਾਂ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ।ਲੋਕ ਨਿਰਮਾਣ ਮੰਤਰੀ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਗ੍ਰਾਂਟ ਦੇ ਚੈੱਕ ਤਕਸੀਮ ਕਰਦਿਆਂ ਕਿਹਾ ਕਿ ਉਹ ਇਸ ਰਾਸ਼ੀ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਖਰਚ ਕਰਨ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਜਿੰਨਾ ਵਿਕਾਸ ਹੋਇਆ ਹੈ, ਉਨਾ ਵਿਕਾਸ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ 75 ਸਾਲਾਂ ਵਿੱਚ ਵੀ ਨਹੀਂ ਕਰਵਾ ਸਕੀਆਂ। ਉਨ੍ਹਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਹਲਕਾ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਹਲਕਿਆਂ ਵਿੱਚ ਸ਼ੁਮਾਰ ਹੋ ਰਿਹਾ ਹੈ।
ਇਸ ਮੌਕੇ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਗ੍ਰਾਂਟ ਦੇ ਚੈੱਕ ਪ੍ਰਾਪਤ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜ਼ਾਂ ਨੂੰ ਹੋਰ ਹੁਲਾਰਾ ਮਿਲੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …