ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੱਗੜਭਾਣਾ ਦੀ ਸਹਿਕਾਰੀ ਸਭਾ ਦੀ ਹੋਈ ਚੋਣ ਦੌਰਾਨ
ਗੱਗੜਭਾਣਾ ਅਤੇ ਪਿੰਡ ਪੱਲ੍ਹਾ ਤੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸਨਮਾਨਿਤ ਕਰਦਿਆਂ ਦਿਲੋਂ ਵਧਾਈ ਦਿੱਤੀ ਗਈ।
ਗੱਗੜਭਾਣਾ ਤੋਂ ਚੁਣੇ ਗਏ ਮੈਂਬਰ ਸੁਖਦੇਵ ਸਿੰਘ ਸਪੁੱਤਰ ਨਿਰੰਜਨ ਸਿੰਘ, ਅਜੀਤ ਸਿੰਘ ਸਪੁੱਤਰ ਲਸ਼ਮਣ ਸਿੰਘ, ਜਗਤਾਰ ਸਿੰਘ ਸਪੁੱਤਰ ਸ਼ਿਵ ਸਿੰਘ, ਹਰਜਿੰਦਰ ਸਿੰਘ ਸਪੁੱਤਰ ਜੰਗਬਹਾਦਰ ਸਿੰਘ, ਜਸਬੀਰ ਕੌਰ ਪਤਨੀ ਮੰਗਲ ਸਿੰਘ, ਨਰਿੰਦਰ ਸਿੰਘ ਸਪੁੱਤਰ ਜਗੀਰ ਸਿੰਘ, ਸ਼ਿੰਗਾਰਾ ਸਿੰਘ ਸਪੁੱਤਰ ਦਲੀਪ ਸਿੰਘ ਅਤੇ ਗੁਰਮੇਜ ਸਿੰਘ ਸਪੁੱਤਰ ਹਰਬੰਸ ਸਿੰਘ ਅਤੇ ਪਿੰਡ ਪੱਲ੍ਹਾ ਤੋਂ ਬਖਸ਼ੀਸ਼ ਸਿੰਘ ਸਪੁੱਤਰ ਵਸਣ ਸਿੰਘ, ਰਾਜਵਿੰਦਰ ਸਿੰਘ ਸਪੁੱਤਰ ਅਜਾਇਬ ਸਿੰਘ ਅਤੇ ਅਮਰਜੀਤ ਕੌਰ ਪਤਨੀ ਜਸਬੀਰ ਸਿੰਘ ਨੂੰ ਮੰਤਰੀ ਈ.ਟੀ.ਓ ਵੱਲੋਂ ਸਨਮਾਨਿਤ ਕੀਤਾ ਗਿਆ।
ਨਵੇਂ ਚੁਣੇ ਗਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਾਰੇ ਨਵੇਂ ਚੁਣੇ ਮੈਂਬਰ ਸਹਿਕਾਰੀ ਸਭਾ ਦੀ ਜ਼ਿੰਮੇਵਾਰੀ ਮਿਲਣ ਉਪਰੰਤ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਪਿੰਡ ਦੀ ਬਿਹਤਰੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਨਵੇਂ ਚੁਣੇ ਮੈਂਬਰਾਂ ਨੂੰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਸਹਿਕਾਰੀ ਸਭਾ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media