Monday, August 24, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਦੇ ਨਾਲ ਯੂਨੀਵਰਸਿਟੀ ਪੱਧਰ’ ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਬੀ.ਐੱਸ.ਸੀ. ਸਮੈਸਟਰ ੬ਵੇਂ ਦੀ ਵਿਦਿਆਰਥਣ ਆਰਚੀ ਟੰਡਨ ਨੇ ੮.੬੦ ਸੀ.ਜੀ.ਪੀ.ਏ ਦੇ ਪ੍ਰਭਾਵਸ਼ਾਲੀ ਅੰਕ ਪ੍ਰਾਪਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਉਸ ਦੀ ਇਹ ਸ਼ਾਨਦਾਰ ਕਾਰਗੁਜ਼ਾਰੀ ਉਸ ਦੀ ਲਗਨ, ਦ੍ਰਿੜ੍ਹ ਇਰਾਦੇ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।ਉਸ ਦੀ ਸਫਲਤਾ ਵਿਗਿਆਨ ਵਿਭਾਗ ਦੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੀ ਹੈ ਅਤੇ ਸਮੁੱਚੇ ਕਾਲਜ ਲਈ ਮਾਣ ਵਾਲੀ ਗੱਲ ਹੈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਰਚੀ ਟੰਡਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਆਰਚੀ ਟੰਡਨ ਦੇ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਵਿਚ ਨਿਰੰਤਰ ਸਫਲਤਾ ਅਤੇ ਉੱਤਮਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ

ਅੰੰਮ੍ਰਿਤਸਰ, 23 ਅਗਸਤ (ਜਗਸੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ …