ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ
ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਡੀ.ਸੀ.ਪੀ ਲਾਅ ਐਂਡ ਆਰਡਰ ਰਵਿੰਦਰਪਾਲ ਸਿੰਘ ਸੰਧੂ ਅਤੇ ਏ ਡੀ.ਸੀ.ਪੀ ਹਰਪਾਲ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਹਾਜਰ ਰਹੇ।ਸਾਂਝੀ ਤਾਲਮੇਲ ਕਮੇਟੀ ਵਿੱਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਗਦੀਸ਼ ਠਾਕਰ, ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵਸਥੀ, ਜੋਗਿੰਦਰ ਸਿੰਘ, ਬੋਬਿੰਦਰ ਸਿੰਘ, ਮਨਜਿੰਦਰ ਸਿੰਘ ਸੰਧੂ, ਚਰਨ ਸਿੰਘ ਸੰਧੂ, ਅਮਨ ਸ਼ਰਮਾ ਤੇ ਗੁਰਵਿੰਦਰ ਸਿੰਘ ਆਦਿ ਨੇ ਮੰਗ ਪੱਤਰ ਵਿੱਚ ਦਰਜ਼ ਮੰਗਾਂ ‘ਤੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਚੱਲ ਰਹੇ ਮੁਲਾਜ਼ਮ ਸੰਘਰਸ਼ ਅਤੇ 27 ਅਗਸਤ ਦੇ ਮਹਾਂਬੰਦ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਮੁਲਾਜ਼ਮ 27 ਅਗਸਤ ਵਾਲਾ ਐਕਸ਼ਨ ਪੋਸਟਪੋਨ ਕਰ ਦੇਣ ਤਾਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਉਹਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨ ਲਵੇਗੀ, ਤਾਂ ਐਕਸ਼ਨ ਪੋਸਟਪੋਨ ਹੋਵੇਗਾ ਨਹੀਂ ਤਾਂ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ 27 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਜਾਣਗੇ।
ਅਖੀਰ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ, ਤਾਂ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਹ ਮੰਗ ਪੱਤਰ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।
Check Also
ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ
ਅੰੰਮ੍ਰਿਤਸਰ, 23 ਅਗਸਤ (ਜਗਸੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ …
Punjab Post Daily Online Newspaper & Print Media