ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਦੇ ਨਾਲ
ਯੂਨੀਵਰਸਿਟੀ ਪੱਧਰ’ ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ।ਬੀ.ਐਸਸੀ ਸਮੈਸਟਰ 6ਵੇਂ ਦੀ ਵਿਦਿਆਰਥਣ ਆਰਚੀ ਟੰਡਨ ਨੇ 8.60 ਸੀ.ਜੀ.ਪੀ.ਏ. ਦੇ ਪ੍ਰਭਾਵਸ਼ਾਲੀ ਅੰਕ ਪ੍ਰਾਪਤ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਉਸ ਦੀ ਇਹ ਸ਼ਾਨਦਾਰ ਕਾਰਗੁਜ਼ਾਰੀ ਉਸ ਦੀ ਲਗਨ, ਦ੍ਰਿੜ੍ਹ ਇਰਾਦੇ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।ਉਸ ਦੀ ਸਫਲਤਾ ਵਿਗਿਆਨ ਵਿਭਾਗ ਦੀ ਅਕਾਦਮਿਕ ਉੱਤਮਤਾ ਨੂੰ ਦਰਸਾਉਂਦੀ ਹੈ ਅਤੇ ਸਮੁੱਚੇ ਕਾਲਜ ਲਈ ਮਾਣ ਵਾਲੀ ਗੱਲ ਹੈ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਰਚੀ ਟੰਡਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੀ ਮਿਹਨਤ ਅਤੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਆਰਚੀ ਟੰਡਨ ਦੇ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਵਿਚ ਨਿਰੰਤਰ ਸਫਲਤਾ ਅਤੇ ਉੱਤਮਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਵਿਧਾਇਕ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਦੇ 8 ਪਿੰਡਾਂ ‘ਚ ਖੇਡ ਮੈਦਾਨਾਂ ਤੇ 2 ਹੈਲਥ ਐਂਡ ਵੈਲਨੈਸ ਕੇਂਦਰਾਂ ਦਾ ਉਦਘਾਟਨ
ਕਿਹਾ ਕਿ, ਸੂਬੇ ਭਰ ਵਿੱਚ 3100 ਖੇਡ ਮੈਦਾਨ ਕੀਤੇ ਜਾਣਗੇ ਵਿਕਸਿਤ ਅੰਮ੍ਰਿਤਸਰ, 24 ਅਗਸਤ (ਸੁਖਬੀਰ …
Punjab Post Daily Online Newspaper & Print Media