ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ
ਸਾਹਿਬ ਖੇਤਰ ਨਾਲ ਸਬੰਧਤ ੧੮ ਸਕੂਲਾਂ ਵਿੱਚ 27 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿੰਨ੍ਹਾਂ ਸਕੂਲ਼ਾਂ ਵਿੱਚ ਇਹ ਛੁੱਟੀ ਲਾਗੂ ਹੋਵੇਗੀ, ਉਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ ਅੰਮ੍ਰਿਤਸਰ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਉਮਰਾਂਨੰਗਲ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਠੱਠੀਆਂ ਅੰਮ੍ਰਿਤਸਰ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਅੰਮ੍ਰਿਤਸਰ, ਜੀ.ਟੀ.ਬੀ ਸਕੂਲ ਬਾਬਾ ਬਕਾਲਾ ਅੰਮ੍ਰਿਤਸਰ, ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ ਅੰਮ੍ਰਿਤਸਰ, ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ ਅੰਮ੍ਰਿਤਸਰ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਅੰਮ੍ਰਿਤਸਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਅੰਮ੍ਰਿਤਸਰ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਅੰਮ੍ਰਿਤਸਰ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ ਅੰਮ੍ਰਿਤਸਰ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ ਅੰਮ੍ਰਿਤਸਰ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ ਅੰਮ੍ਰਿਤਸਰ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਸ਼ਾਮਲ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media