Friday, August 28, 2026

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

 

ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’ ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਹ ਕੈਂਪ 30 ਅਗਸਤ 2026 ਦਿਨ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਗੇਟ ਭਗਤਾਂ ਵਾਲਾ ਅੰਮ੍ਰਿਤਸਰ ਵਿਖੇ ਸਵੇਰੇ 9.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਲੱਗੇਗਾ।ਡਾ. ਨਿੱਜਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਸਿਹਤ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਫਿਬਰੋ ਸਕੈਨ  ਹੱਡੀਆਂ ਦੀ ਜਾਂਚ , ਬਲੱਡ ਪ੍ਰੈਸ਼ਰ ਦੀ ਜਾਂਚ, ਮੈਮੋਗ੍ਰਾਫੀ ਅਤੇ ਨਿਊਰੋ ਸਕੈਨ ਆਦਿ ਸ਼ਾਮਲ ਹਨ।ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

Check Also

ਰਿੰਟੂ ਨੇ ਲਾਰੈਂਸ ਰੋਡ ‘ਤੇ ਬੀਬੀਕੇ ਡੀਏਵੀ ਕਾਲਜ ਦੇ ਸਾਹਮਣੇ ਨਵੀਂ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 26 ਅਗਸਤ (ਜਗਦੀਪ  ਸਿੰਘ) – ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਉੱਤਰੀ ਦੇ …