ਜੰਡਿਆਲਾ ਗੁਰੂ, 1 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’
ਤਹਿਤ ਜੰਡਿਆਲਾ ਗੁਰੂ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਵੱਖ-ਵੱਖ ਵਾਰਡਾਂ ਵਿੱਚ ਵਿਸ਼ੇਸ਼ ਸਫਾਈ ਕਾਰਜ਼ ਕਰਵਾਏ ਗਏ।ਇਹ ਸਫ਼ਾਈ ਮੁਹਿੰਮ 29 ਅਗਸਤ ਤੋਂ 9 ਸਤੰਬਰ ਤੱਕ ਨਿਰੰਤਰ ਜਾਰੀ ਰਹੇਗੀ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮਕਸਦ ਕੇਵਲ ਸਫ਼ਾਈ ਕਰਵਾਉਣਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ, ਜਿੰਮੇਵਾਰੀ ਅਤੇ ਆਪਣੀ ਭੂਮਿਕਾ ਪ੍ਰਤੀ ਭਾਵਨਾ ਪੈਦਾ ਕਰਨਾ ਵੀ ਹੈ।ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਇਸ ਨੂੰ ਕਾਇਮ ਰੱਖਣ ਲਈ ਸਰਕਾਰ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਭੂਮਿਕਾ ਅਹਿਮ ਹੈ।ਈ.ਟੀ.ਓ ਨੇ ਕਿਹਾ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ ਜਿੱਥੇ ਵੀ ਕੂੜੇ ਦੇ ਢੇਰ, ਗੰਦਗੀ ਜਾਂ ਸਫ਼ਾਈ ਨਾਲ ਸਬੰਧਤ ਕੋਈ ਸਮੱਸਿਆ ਹੈ, ਉਨ੍ਹਾਂ ਥਾਵਾਂ ਦੀ ਵਿਸ਼ੇਸ਼ ਤੌਰ ’ਤੇ ਨਿਸ਼ਾਨਦੇਹੀ ਕਰਕੇ ਸਫ਼ਾਈ ਕਰਵਾਈ ਜਾਵੇਗੀ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਸਰਗਰਮ ਸਹਿਯੋਗ ਕਰਨ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਾਫ਼-ਸੁਥਰੇ ਅਤੇ ਸੁੰਦਰ ਪੰਜਾਬ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ।
Check Also
ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ
ਵਿਧਾਇਕ ਡਾ. ਗੁਪਤਾ ਅਤੇ ਮੇਅਰ ਭਾਟੀਆ ਨੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਅੰਮ੍ਰਿਤਸਰ, 31 …
Punjab Post Daily Online Newspaper & Print Media