Tuesday, September 1, 2026

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪਲਵੀ ਮਿਸ਼ਰਾ, ਆਈ.ਏ.ਐਸ ਨੇ ਦੱਸਿਆ ਕਿ ਖਿਡਾਰੀ ਕਿਊ.ਆਰ ਕੋਡ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਖਿਡਾਰੀ ਖੇਡ ਵਿਭਾਗ ਪੰਜਾਬ ਦੀ ਅਧਿਕਾਰਤ ਵੈਬਸਾਈਟ ਸਪੋਰਟਸ.ਪੁਨਜੳਬ.ਗੋਵ.ਨਿ ’ਤੇ ਜਾ ਕੇ ਵੀ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਡਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

Check Also

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ

ਵਿਧਾਇਕ ਡਾ. ਗੁਪਤਾ ਅਤੇ ਮੇਅਰ ਭਾਟੀਆ ਨੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਅੰਮ੍ਰਿਤਸਰ, 31 …