ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਵਾਤਾਵਰਨ ਸੰਭਾਲ ਗਤੀਵਿਧੀ ਦੇ ਸਹਿਯੋਗ ਨਾਲ ‘ਸਿੰਗਲ-ਯੂਜ਼ ਪਲਾਸਟਿਕ ਦੇ
ਬਦਲ: ਨਵੀਨਤਾਵਾਂ, ਚੁਣੌਤੀਆਂ ਅਤੇ ਮੌਕੇ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿੰਗਲ-ਯੂਜ਼ ਪਲਾਸਟਿਕ ਕਾਰਨ ਪੈਦਾ ਹੋ ਰਹੇ ਵਾਤਾਵਰਣ ਖ਼ਤਰੇ, ਇਸ ਦੀ ਵਿਆਪਕ ਵਰਤੋਂ, ਨਿਪਟਾਰੇ ਅਤੇ ਰੀਸਾਈਕਲਿੰਗ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਟਿਕਾਊ ਬਦਲਾਂ ਦੀ ਤੁਰੰਤ ਲੋੜ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ।
ਖ਼ਾਲਸਾ ’ਵਰਸਿਟੀ ਦੇ ਫੈਕਲਟੀ ਆਫ਼ ਲੀਗਲ ਸਾਇੰਸਿਜ਼, ਡੀਨ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ‘ਚ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੋ. (ਡਾ.) ਆਦਰਸ਼ ਪਾਲ ਵਿਗ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਵਿਗ ਨੇ ਸੰਬੋਧਨ ਕਰਦਿਆਂ ਪਲਾਸਟਿਕ ਦੀ ਖੱਪਤ ਘਟਾਉਣ ਅਤੇ ਵਿਹਾਰਕ ਤੇ ਟਿਕਾਊ ਬਦਲਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਇਸ ਦੌਰਾਨ ਵਾਤਾਵਰਨ ਸੰਭਾਲ ਗਤੀਵਿਧੀ ਦੇ ਮੈਂਬਰ ਸੰਦੀਪ ਸਨਹੋਤਰਾ ਨੇ ਵੀ ਵਾਤਾਵਰਣ ਦੀ ਸੁਰੱਖਿਆ ਅਤੇ ਟਿਕਾਊ ਜੀਵਨ-ਸ਼ੈਲੀ ਨਾਲ ਸਬੰਧਿਤ ਮਹੱਤਵਪੁਰਨ ਵਿਚਾਰ ਸਾਂਝੇ ਕੀਤੇ।
ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰੋਗਰਾਮ ਦੌਰਾਨ ਉਕਤ ਬੁਲਾਰਿਆਂ ਨੇ ਸਾਂਝੇ ਤੌਰ ’ਤੇ ਸਿੰਗਲ-ਯੂਜ਼ ਪਲਾਸਟਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਜ਼ਿੰਮੇਵਾਰ ਉਤਪਾਦਨ ਤੇ ਖੱਪਤ, ਤਕਨੀਕੀ ਨਵੀਨਤਾ, ਲੋਕਾਂ ਦੀ ਸਰਗਰਮ ਭਾਗੀਦਾਰੀ ਅਤੇ ਵਾਤਾਵਰਣ-ਪੱਖੀ ਬਦਲਾਂ ਨੂੰ ਵੱਧ ਤੋਂ ਵੱਧ ਅਪਣਾਉਣ ’ਤੇ ਜ਼ੋਰ ਦਿੱਤਾ।ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।
ਸਕੁਲ ਆਫ਼ ਲਾਅ ਦੀ ਮੁਖੀ ਡਾ. ਗੁਨੀਸ਼ਾ ਸਲੂਜਾ ਨੇ ਵਿਸ਼ੇਸ਼ ਮਹਿਮਾਨਾਂ, ਯੂਨੀਵਰਸਿਟੀ ਪ੍ਰਬੰਧਕਾਂ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਵਾਤਾਵਰਨ ਸੰਰਕਸ਼ਣ ਗਤੀਵਿਧੀ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਸਬੰਧੀ ਧੰਨਵਾਦ ਕੀਤਾ।ਜਦਕਿ ਇਸ ਦਾ ਤਾਲਮੇਲ ਡਾ. ਪਵਨਦੀਪ ਕੌਰ ਵੱਲੋਂ ਕੀਤਾ ਗਿਆ।
ਇਸ ਮੌਕੇ ਡਾ. ਪੂਰਨਿਮਾ ਖੰਨਾ, ਡਾ. ਗੁਰਜਿੰਦਰ ਕੌਰ, ਡਾ. ਰੇਨ ਸੈਣੀ, ਡਾ. ਉਤਕਰਸ਼ ਸੇਠ, ਡਾ. ਅਨੀਤਾ ਸ਼ਰਮਾ ਅਤੇ ਪੀ.ਐਨ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂੂਕੇਸ਼ਨ ਵਿਖੇ ਨਵੇਂ …
Punjab Post Daily Online Newspaper & Print Media