9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ
ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – ਅੰਮ੍ਰਿਤਸਰ ਜਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ ਸਮੂਹ ਕਾਲਜਾਂ ਵਿੱਚ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ
ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ।ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜਿਲ੍ਹਾ ਚੋਣ ਦਫ਼ਤਰ ਵੱਲੋਂ ਕਾਲਜ ਪ੍ਰਬੰਧਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ।ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜਿਲ੍ਹਾ ਚੋਣ ਦਫ਼ਤਰ ਵੱਲੋਂ ਕਾਲਜ ਪ੍ਰਬੰਧਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼਼ਨਰ (ਜਨਰਲ) ਸ੍ਰੀਮਤੀ ਪਲਵੀ ਮਿਸ਼ਰਾ ਨੇ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਸ੍ਰੀਮਤੀ ਪਲਵੀ ਮਿਸ਼ਰਾ ਨੇ ਦੱਸਿਆ ਕਿ ਜਿਲ੍ਹਾ ਚੋਣ ਦਫ਼ਤਰ ਵੱਲੋਂ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਵੋਟਰ ਰਜਿਸਟ੍ਰੇਸ਼ਨ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ 9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੈਗਾ ਈਵੈਂਟ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਅਤੇ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਲਈ ਵਿਆਪਕ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕਾਲਜਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੌਰਾਨ ਯੋਗ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ, ਪਹਿਲਾਂ ਤੋਂ ਦਰਜ਼ ਵੋਟਰ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਵੇਰਵਿਆਂ ਵਿੱਚ ਸੋਧ ਕਰਵਾਉਣ ਸਬੰਧੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਵੀ ਦਿੱਤੀ ਜਾਵੇਗੀ।
ਵਧੀਕ ਜਿਲ੍ਹਾ ਚੋਣ ਅਫ਼ਸਰ ਨੇ ਕਾਲਜ ਪ੍ਰਬੰਧਕਾਂ, ਅਧਿਆਪਕਾਂ ਅਤੇ ਸਵੀਪ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਹਰੇਕ ਯੋਗ ਵਿਦਿਆਰਥੀ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ।
ਇਸ ਮੌਕੇ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਕਾਹਲੋ, ਆਸ਼ੂ ਧਵਨ, ਮਨਸ਼਼ ਕੁਮਾਰ, ਪੰਕਜ ਕੁਮਾਰ ਸ਼ਰਮਾ ਅਤੇ ਸਵੀਪ ਟੀਮ ਦੇ ਹੋਰ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media