ਅੰਮ੍ਰਿਤਸਰ, 12 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ
ਮੁਕਾਬਲੇ ’ਚ ਵੱਖ-ਵੱਖ ਜਮਾਤਾਂ ਦੇ ਸਮਰਪਿਤ ਧਾਰਮਿਕ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ।ਸਕੂਲ ਪਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਗਿਆਨ ਪਰਖ ਵਿਦਿਆਰਥੀਆਂ ਨੇ ਹਿੱਸਾ ਲਿਆ।
ਪ੍ਰਿੰ: ਸ੍ਰੀਮਤੀ ਗਿੱਲ ਨੇ ਕਿਹਾ ਕਿ ਸਕੂਲ ਵੱਲੋਂ ਹਰ ਸਾਲ ਉਕਤ ਧਾਰਮਿਕ ਮੁਕਾਬਲਾ ਕਰਵਾਇਆ ਜਾਂਦਾ ਹੈ ਅਤੇ ਇਸ ਮੁਕਾਬਲੇ ਸਬੰਧੀ ਨਿਗਰਾਨੀ ਧਾਰਮਿਕ ਵਿਭਾਗ ਮੁੱਖੀ ਡਾ. ਰਾਜਬੀਰ ਕੌਰ ਗਰੇਵਾਲ ਨੇ ਕੀਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਵਿਸ਼ਿਆਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ’ਚ ਤਿੰਨ ਟੀਮਾਂ ਬਣਾਈਆਂ ਗਈਆਂ ਜਿਸ ’ਚੋਂ ਟੀਮ ਏ ਦੇ ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕੀਤੀ।ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸਬੰਧਿਤ ਵਿਦਿਆਰਥੀਆਂ ਕੋਲੋਂ ਪ੍ਰਸ਼ਨ ਪੁੱਛੇ ਗਏ ਜਿਨ੍ਹਾਂ ਦਾ ਜਵਾਬ ਉਨ੍ਹਾਂ ਬਾਖੂਬੀ ਢੰਗ ਨਾਲ ਦਿੱਤਾ।
ਉਨ੍ਹਾਂ ਕਿਹਾ ਕਿ ਛੇਵੀਂ ਜਮਾਤ ਦਾ ਅਭੀਜੋਤ ਸਿੰਘ, 8ਵੀਂ ਜਮਾਤ ਦਾ ਕ੍ਰਿਸ਼ਨਾ ਅਰੋੜਾ, ਗੁਰਨਿਵਾਜ਼ ਸਿੰਘ ਤੇ 7ਵੀਂ ਜਮਾਤ ਦਾ ਹਰੀਵੰਸ਼ ਧਵਨ ਜੇਤੂ ਰਹੇ।ਪ੍ਰਿੰ. ਸ੍ਰੀਮਤੀ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਕਰਕੇ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਇੱਕ ਮੁਕਾਬਲੇ ’ਚ ਭਾਗ ਲੈਣਾ ਚਾਹੀਦਾ ਤਾਂ ਜੋ ਉਨ੍ਹਾਂ ਦੇ ਗਿਆਨ ’ਚ ਵਾਧਾ ਹੋ ਸਕੇ।
Punjab Post Daily Online Newspaper & Print Media