Monday, September 14, 2026

ਖਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਐਜੂਕੇਸ਼ਨ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਖ਼ਾਲਸਾ ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰਜਿਸਟਰਾਰ ਅਤੇ ਸਕੂਲ ਆਫ਼ ਐਜੂਕੇਸ਼ਨ ਦੇ ਡੀਨ ਡਾ. ਖੁਸ਼ਵਿੰਦਰ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਮੌਕੇ ਗਲੋਬਲ ਇੰਸੀਚਿਊਟ ਆਫ ਚਾਈਲਡਹੁਡ ਡਿਸਅਬਿਲਟੀ ਦੇ ਫਾਊਂਡਰ ਡਾਇਰੈਕਟਰ ਸ੍ਰੀਮਤੀ ਪ੍ਰੇਰਨਾ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਡਾ. ਕੁਮਾਰ ਨੇ ਸ੍ਰੀਮਤੀ ਖੰਨਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਇਸ ਉਪਰੰਤ ਡਾ. ਕੁਮਾਰ ਨੇ ਆਪਣੇ ਜੀਵਨ ’ਚ ਪ੍ਰਭਾਵਿਤ ਉਨ੍ਹਾਂ ਸਮੂਹ ਅਧਿਆਪਕਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਸਿੱਧੇ ਜਾਂ ਅਸਿੱਧੇ ਰੂਪ ’ਤੇ ਉਨ੍ਹਾਂ ਦੇ ਜੀਵਨ ਨੂੰ ਸੇਧ ਪ੍ਰਦਾਨ ਕੀਤੀ।ਉਨ੍ਹਾਂ ਨੇ ਵਿਸ਼ਵ ਦੇ ਮਹਾਨ ਅਧਿਆਪਕਾਂ ਅਤੇ ਸ਼ਖਸ਼ੀਅਤਾਂ ਸਬੰਧੀ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੀ ਸ਼ਖਸ਼ੀਅਤ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।
ਸ੍ਰੀਮਤੀ ਖੰਨਾ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਸਮਝਣ ਅਤੇ ਉਨ੍ਹਾਂ ’ਚ ਵਿਵਹਾਰਿਕ ਤਬਦੀਲੀ ਲਿਆਉਣ ਲਈ ਵਿਸ਼ੇਸ਼ ਯਤਨ ਕਰਨ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਚੰਗੀ ਤਰ੍ਹਾਂ ਜਾਣ ਕੇ ਅਤੇ ਉਸ ਦੇ ਪੱਧਰ ’ਤੇ ਆ ਕੇ ਹੀ ਉਸ ਦੀ ਸਮੁੱਚੀ ਸ਼ਖਸ਼ੀਅਤ ਦਾ ਵਿਕਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਵੇਸ਼ੀ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਚੰਗੇ ਅਧਿਆਪਕ ਦੇ ਗੁਣਾਂ ਦੇ ਧਾਰਨੀ ਬਣਨ ਲਈ ਪੇਰਿਤ ਕੀਤਾ।
ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਸੈਮੀਨਾਰ ਦੌਰਾਨ ‘ਇਕ ਦਿਨ ਆਪ ਅਧਿਆਪਕ ਬਣੋ ਅਤੇ ਅਧਿਆਪਕ ਦਾ ਸ਼ੁਕਰਗੁਜ਼ਾਰ ਹੋਣਾ’ ਆਦਿ ਬਹੁਤ ਸਾਰੀਆਂ ਕਿਰਿਆਵਾਂ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਆਯੋਜਨ ਡਾ. ਜਸਪ੍ਰੀਤ ਕੌਰ, ਡਾ. ਹਰਸਿਮਰਨਜੀਤ ਕੌਰ ਅਤੇ ਡਾ. ਅਰਵਿੰਦਰ ਕੌਰ ਵੱਲੋਂ ਕੀਤਾ ਗਿਆ।ਸ੍ਰੀਮਤੀ ਖੰਨਾ ਨੇ ਡਾ. ਕੁਮਾਰ ਨਾਲ ਮਿਲ ਕੇ ਉਕਤ ਕਿਰਿਆਵਾਂ ’ਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਹੌਂਸਲਾ ਅਫ਼ਜ਼ਾਈ ਕੀਤੀ।ਡਾ. ਕੁਮਾਰ ਨੇ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਪ੍ਰੋਗਰਾਮ ਆਯੋਜਕਾਂ ਨਾਲ ਮਿਲ ਕੇ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 12 ਸਤੰਬਰ ( ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ …